ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਾਜ਼ਿਲਕਾ ਦੇ ਪਿੰਡ ਬਾਧਾ ਵਿਖੇ ਖੇਤਾਂ ਵਿਚੋਂ ਇੱਕ ਪੁਰਾਣਾ ਤੇ ਜੰਗਾਲਿਆ ਹੋਇਆ ਜ਼ਿੰਦਾ ਬੰਬ ਬਰਾਮਦ ਹੋਇਆ ਹੈ। ਬੰਬ ਦੀ ਖਬਰ ਮਿਲਦਿਆਂ ਹੀ ਪਿੰਡ ਦੇ ਲੋਕ ਦਹਿਸ਼ਤ ਵਿਚ ਹਨ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਬਾਧਾ ਵਿਚ ਜਦੋਂ ਕਿਸਾਨ ਆਪਣੇ ਖੇਤ ਵਿਚ ਕੰਮ ਕਰ ਰਿਹਾ ਸੀ ਤਾਂ ਉਸ ਨੂੰ ਇਹ ਜੰਗਾਲਿਆ ਹੋਇਆ ਬੰਬ ਬਰਾਮਦ ਹੋਇਆ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਬੰਬ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਨਾਲ ਹੀ ਬੰਬ ਨਿਰੋਧਕ ਦਸਤੇ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਦੇ ਡੀ.ਐਸ.ਪੀ. ਜੋਰਾ ਸਿੰਘ ਨੇ ਦੱਸਿਆ ਕਿ ਬੰਬ ਪੁਰਾਣਾ ਅਤੇ ਜੰਗਾਲਿਆ ਹੋਇਆ ਹੈ ਪਰ ਇਹ ਬੰਬ ਜ਼ਿੰਦਾ ਹੈ। ਜੋਕਿ ਇਕ ਮੋਟਰਾਰ ਗੋਲਾ ਹੈ। ਉਨ੍ਹਾਂ ਦੱਸਿਆ ਕਿ ਬੰਬ ਨੂੰ ਆਬਾਦੀ ਵਾਲੀ ਥਾਂ ਤੋਂ ਸੁਰੱਖਿਅਤ ਚੁੱਕ ਕੇ ਖ਼ਾਲੀ ਥਾਂ ’ਤੇ ਰਖਵਾਇਆ ਗਿਆ ਹੈ।