ਬਟਾਲਾ ਦੇ ਡੇਰਾ ਬਾਬਾ ਨਾਨਕ ਦੇ ਕਸਬਾ ਜੌੜਾ ਮਾਰਕੀਟ ਵਿੱਚ ਵੀਰਵਾਰ ਨੂੰ ਦਿਨ ਦਿਹਾੜੇ ਇੱਕ ਸੁਨਿਆਰੇ ਦੀ ਦੁਕਾਨ ਵਿੱਚੋਂ ਹਥਿਆਰਬੰਦ ਲੁਟੇਰਿਆਂ ਨੇ ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ। ਇਹ ਘਟਨਾ ਐੱਮਆਰ ਜਵੈਲਰਜ਼ ਦੀ ਦੁਕਾਨ ‘ਤੇ ਦੁਪਹਿਰ 1.30 ਵਜੇ ਦੇ ਕਰੀਬ ਵਾਪਰੀ। ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਜਿਸ ‘ਚ ਚਾਰ ਚੋਰ ਸਕੂਟੀ ‘ਤੇ ਭੱਜਦੇ ਨਜ਼ਰ ਆ ਰਹੇ ਹਨ।
ਐਮਆਰ ਜਵੈਲਰਜ਼ ਦੇ ਮਾਲਕ ਮਨਦੀਪ ਕੁਮਾਰ ਨੇ ਦੱਸਿਆ ਕਿ ਤਿੰਨ ਹਥਿਆਰਬੰਦ ਲੁਟੇਰੇ ਉਨ੍ਹਾਂ ਦੀ ਦੁਕਾਨ ਵਿੱਚ ਦਾਖ਼ਲ ਹੋਏ ਸਨ ਅਤੇ ਉਨ੍ਹਾਂ ਦਾ ਚੌਥਾ ਸਾਥੀ ਬਾਹਰ ਖੜ੍ਹਾ ਸੀ। ਲੁਟੇਰਿਆਂ ਨੇ ਦੁਕਾਨ ਦਾ ਸ਼ਟਰ ਬੰਦ ਕਰ ਦਿੱਤਾ। ਲੁਟੇਰਿਆਂ ਨੇ ਆਉਂਦੇ ਹੀ ਦੁਕਾਨ ‘ਚ ਬੈਠੇ ਗਾਹਕਾਂ ਅਤੇ ਲੋਕਾਂ ‘ਤੇ ਪਿਸਤੌਲ ਤਾਣ ਲਈ। ਫਿਰ ਦੁਕਾਨ ਦੇ ਅੰਦਰ ਰੱਖੀ ਸਾਰੀ ਨਕਦੀ ਅਤੇ ਤਿਜੋਰੀ ‘ਚੋਂ ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਉਹ ਹੁਣ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਉਕਤ ਲੁਟੇਰੇ ਕਿੰਨੀ ਲੁੱਟ ਕਰਕੇ ਫਰਾਰ ਹੋ ਗਏ ਹਨ।
ਇਹ ਵੀ ਪੜ੍ਹੋ : CM ਮਾਨ ਦਾ ਐਲਾਨ- ‘ਪਾਣੀ ਸਟੋਰ ਕਰਨ ਲਈ ਪੰਜਾਬ ‘ਚ ਵੀ ਬਣਾਏ ਜਾਣਗੇ ਚੈਕ ਡੈਮ’
ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਬਟਾਲਾ ਪੁਲਸ ਦੇ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚ ਗਏ ਸਨ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸਾਰੇ ਦੋਸ਼ੀ ਮੂੰਹ ਬੰਨ੍ਹ ਕੇ ਵਾਰਦਾਤ ਵਾਲੀ ਥਾਂ ‘ਤੇ ਆਏ ਸਨ। ਫਿਲਹਾਲ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: