ਪੰਜਾਬ ਵਿਚ ਸੜਕੀ ਹਾਦਸੇ ਦਿਨੋ-ਦਿਨ ਵੱਧ ਰਹੇ ਹਨ। ਅਜਿਹਾ ਹੀ ਇਕ ਹਾਦਸਾ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ਰੋਪੜ ਵਿਖੇ ਵਾਪਰਿਆ ਹੈ ਜਿਥੇ ਗੁਰਦੁਆਰਾ ਭੱਠਾ ਸਾਹਿਬ ਨੇੜੇ ਪੁਲ ਦੇ ਰੁਕੇ ਹੋਏ ਕੰਮ ਕਾਰਨ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਇਕ ਵਿਅਕਤੀ ਦੀ ਦਰਦਨਾਕ ਮੌਤ ਹੋਈ ਹੈ ਜਦੋਂ ਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ ਚੰਡੀਗੜ੍ਹ ਤੋਂ ਕਾਰ ਵਿਚ ਸਵਾਰ ਹੋ ਕੇ ਕੁਝ ਮੁੰਡੇ ਮਨਾਲੀ ਲਈ ਨਿਕਲੇ ਸੀ ਕਿ ਰਸਤੇ ਵਿਚ ਹੀ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲ ਦੇ ਨਿਰਮਾਣ ਲਈ ਪੁੱਟੀ ਹੋਈ ਸੜਕ ਦਾ ਪਤਾ ਨਾ ਲੱਗਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਬੈਰੀਕੇਡਾਂ ਨਾਲ ਜਾ ਟਕਰਾਈ। ਕਾਰ ਚਾਲਕ ਦੀ ਮੌਤ ਹੋ ਗਈ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਸੀ ਜਦੋਂ ਕਿ ਕਾਰ ਵਿਚ ਸਵਾਰ ਦੂਜਾ ਵਿਅਕਤੀ ਗੰਭੀਰ ਜ਼ਖਮੀ ਹੈ
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ‘ਚ ਰਾਹਗੀਰ ਨੇ ਬਚਾਈ ਜ਼ਖਮੀ ਵਿਅਕਤੀ ਦੀ ਜਾ.ਨ, ਸਿਹਤ ਮੰਤਰੀ ਨੇ ਕਿਹਾ- ਸਰਕਾਰ ਕਰੇਗੀ ਸਨਮਾਨ
ਰਾਹਗੀਰਾਂ ਦਾ ਕਹਿਣਾ ਹੈ ਕਿ ਪੁਲ ਦਾ ਨਿਰਮਾਣ ਹੋਣ ਕਾਰਨ ਸੜਕ ਖਰਾਬ ਹੈ ਜਿਸ ਕਾਰਨ ਇਸ ਤੋਂ ਪਹਿਲਾਂ ਵੀ ਇਥੇ ਬਹੁਤ ਸਾਰੇ ਹਾਦਸੇ ਵਾਪਰ ਚੁੱਕੇ ਹਨ ਤੇ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਪਰ ਬਾਵਜੂਦ ਇਸ ਦੇ ਪ੍ਰਸ਼ਾਸਨ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ।
ਵੀਡੀਓ ਲਈ ਕਲਿੱਕ ਕਰੋ –