ਸੂਬੇ ਵਿਚ ਠੇਕੇ ਦੇ ਆਧਾਰ ‘ਤੇ, ਐਡਹਾਕ, ਆਰਜ਼ੀ, ਵਰਕ ਚਾਰਜਿਡ ਅਤੇ ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਅਹਿਮ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਇੰਪਲਾਈਜ਼ ਬਿੱਲ-2021’ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਵਿਚ ਪੇਸ਼ ਕੀਤਾ ਜਾਵੇਗਾ।
ਇਹ ਫੈਸਲਾ ਅੱਜ ਇੱਥੇ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਫੈਸਲੇ ਨਾਲ 10 ਸਾਲ ਤੋਂ ਵੱਧ ਸਮਾਂ ਸੇਵਾਵਾਂ ਨਿਭਾਉਣ ਵਾਲੇ ਉਪਰੋਕਤ 36,000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ। ਇਸੇ ਤਰ੍ਹਾਂ ਕੈਬਨਿਟ ਨੇ ਡੀਮਡ ਅਸਾਮੀਆਂ ਦੀ ਵਾਧੂ ਸਿਰਜਣਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀਆਂ ਪ੍ਰਕਿਰਿਆ ਦੌਰਾਨ ਰਾਖਵਾਂਕਰਨ ਨੀਤੀ ਦੇ ਉਪਬੰਧਾਂ ਨੂੰ ਅਪਣਾਇਆ ਜਾਵੇਗਾ। ਹਾਲਾਂਕਿ, ਰੈਗੂਲਰ ਕਰਨ ਦਾ ਫੈਸਲਾ ਬੋਰਡਾਂ ਅਤੇ ਕਾਰਪੋਰੇਸ਼ਨਾਂ ਉਤੇ ਲਾਗੂ ਨਹੀਂ ਹੋਵੇਗਾ।