ਬੀਤੇ ਦਿਨੀਂ ਜੰਮੂ ਸ਼ੰਭੂ ਇਲਾਕੇ ਵਿਚ ਸਰਚ ਆਪ੍ਰੇਸ਼ਨ ਦੌਰਾਨ ਪਹਾੜੀ ਤੋਂ ਪੈਰ ਤਿਲਕਣ ਕਾਰਨ ਖਾਈ ਵਿਚ ਡਿੱਗਣ ਕਾਰਨ ਸ਼ਹੀਦ ਹੋਏ ਫ਼ੌਜੀ ਜਵਾਨ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਾੜੀ ਟਾਂਡਾ ਵਿਖੇ ਪਹੁੰਚਣ ‘ਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਨਮ ਅੱਖਾਂ ਦੇ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਜਵਾਨਾਂ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।
ਇਹ ਵੀ ਪੜ੍ਹੋ : ਮਨੀਸ਼ ਤਿਵਾੜੀ ਨੇ Navjot Sidhu ਖਿਲਾਫ ਖੋਲ੍ਹਿਆ ਮੋਰਚਾ ਕਿਹਾ-ਅਗਲੀਆਂ ਚੋਣਾਂ ‘ਚ ਪੰਜਾਬ ਨੂੰ ਕੈਪਟਨ ਵਰਗੇ ਤਜਰਬੇਕਾਰ ਆਗੂ ਦੀ ਲੋੜ
ਇਸ ਮੌਕੇ ਤੇ ਨਮ ਅੱਖਾਂ ਦੇ ਨਾਲ ਸ਼ਹੀਦ ਦੇ ਪਿਤਾ ਜਸਵਿੰਦਰ ਸਿੰਘ ਨੇ ਕਿਹਾ ਕਿ ਉਹ ਖ਼ੁਦ ਵੀ ਸਾਬਕਾ ਫੌਜੀ ਹਨ ਅਤੇ ਉਨ੍ਹਾਂ ਨੂੰ ਆਪਣੇ ਪੁੱਤਰ ਉੱਪਰ ਮਾਣ ਹੈ ਕਿ ਉਸ ਨੇ ਦੇਸ਼ ਦੀ ਖਾਤਿਰ ਆਪਣੀ ਜਾਨ ਨਿਛਾਵਰ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਉਸ ਦੇ ਪੁੱਤਰ ਨੇ ਦੇਸ਼ ਲਈ ਜਾਨ ਦੇ ਕੇ ਆਪਣੇ ਪਿੰਡ ਆਪਣੇ ਦੇਸ਼ ਅਤੇ ਪਰਿਵਾਰ ਦਾ ਨਾਂ ਉੱਚਾ ਕੀਤਾ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਦੁੱਖ ਵੀ ਹੈ ਕਿ ਪਰਿਵਾਰ ਵੱਲੋਂ ਜਲਦ ਹੀ ਉਸ ਦਾ ਵਿਆਹ ਕੀਤਾ ਜਾਣਾ ਸੀ ਜਿਸ ਲਈ ਪਰਿਵਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪਰ ਉਨ੍ਹਾਂ ਦੇ ਪੁੱਤਰ ਦੇ ਨਾਲ ਇਹ ਭਾਣਾ ਵਾਪਰ ਗਿਆ ਉਨ੍ਹਾਂ ਨੇ ਕਿਹਾ ਕਿ ਭਾਵੇਂ ਪੁੱਤਰ ਦੀ ਕਮੀ ਕੋਈ ਪੂਰਾ ਨਹੀਂ ਕਰ ਸਕਦਾ ਲੇਕਿਨ ਉਨ੍ਹਾਂ ਨੂੰ ਇਸ ਗੱਲ ਤੇ ਮਾਣ ਹੈ ਕਿ ਉਸ ਦੇ ਪੁੱਤਰ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ
ਇਸ ਮੌਕੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਲਕਾ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਉਨ੍ਹਾਂ ਦੇ ਹਲਕੇ ਦਾ ਜਵਾਨ ਸ਼ਹੀਦ ਹੋਇਆ ਹੈ ਪਰ ਉਨ੍ਹਾਂ ਨੂੰ ਮਾਣ ਵੀ ਹੈ ਕਿ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਨੌਜਵਾਨ ਨੇ ਦੇਸ਼ ਦੇ ਲਈ ਆਪਣੀ ਜਾਨ ਨਿਛਾਵਰ ਕੀਤੀ ਹੈ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਸ਼ਹੀਦ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸ਼ਹੀਦ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਜੋ ਕਿ ਜਲਦ ਪਰਿਵਾਰ ਨੂੰ ਦੇ ਦਿੱਤਾ ਜਾਵੇਗਾ ਅਤੇ ਅੱਗੇ ਵਾਸਤੇ ਵੀ ਉਹ ਇਸ ਪਰਿਵਾਰ ਦੇ ਨਾਲ ਹਮੇਸ਼ਾਂ ਖੜ੍ਹੇ ਰਹਿਣਗੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਦੇ ਕਸ਼ਮੀਰ ਬਾਰੇ ਵਿਵਾਦਿਤ ਬਿਆਨ ਨੂੰ ਸਿਹਤ ਮੰਤਰੀ ਨੇ ਦੱਸਿਆ ਨਿੱਜੀ, ਕਿਹਾ-‘ਮੈਂ ਨਹੀਂ ਹਾਂ ਸਹਿਮਤ’