ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਹੈ। ਇਸ ਮੁਹਿੰਮ ਦੌਰਾਨ ਐਂਟੀ ਨਾਰਕੋਟਿਕ ਸੈੱਲ-1 ਦੀ ਟੀਮ ਵੱਲੋਂ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ ਹੈਰੋਇਨ, ਖਾਲੀ ਮੋਮੀ ਲਿਫਾਫੀਆ ਜਿਪ ਲਾਕ ਅਤੇ ਇਲੈਕਟ੍ਰੋਨਿਕ ਕੰਡਾ ਬਰਾਮਦ ਹੋਇਆ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਰਜਿਸਟਰ ਕਰ ਲਿਆ ਹੈ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ IPS ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਥਾਣਾ ਬਸਤੀ ਜੋਧੇਵਾਲ ਨੇੜੇ ਸ਼ੱਕ ਦੇ ਅਧਾਰ ਤੇ ਇਕ ਵਿਅਕਤੀ ਨੂੰ ਰੋਕਿਆ ਗਿਆ। ਪੁਲਿਸ ਵੱਲੋਂ ਤਲਾਸ਼ੀ ਦੌਰਾਨ ਉਸ ਕੋਲੋਂ 120 ਗ੍ਰਾਮ ਹੈਰੋਇਨ, 20 ਖਾਲੀ ਮੋਮੀ ਲਿਫਾਫੀਆ ਜਿਪ ਲਾਕ ਅਤੇ ਇੱਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਕੀਤੇ Flying Kiss ਦੇ ਇਸ਼ਾਰੇ- ਸਮ੍ਰਿਤੀ ਈਰਾਨੀ ਦਾ ਵੱਡਾ ਦੋਸ਼
ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਵਰਿੰਦਰ ਕੁਮਾਰ ਉਰਫ ਬਿੰਦੀ ਪੁੱਤਰ ਸਵ:ਕਿਸ਼ੋਰ ਕੁਮਾਰ ਵਾਸੀ ਜੋਧੇਵਾਲ ਵੱਜੋਂ ਹੋਈ ਹੈ। ਲੁਧਿਆਣਾ ਦੇ ਥਾਣਾ ਬਸਤੀ ਜੋਧੇਵਾਲ ਵਿਖੇ ਦੋਸ਼ੀ ਵਰਿੰਦਰ ਕੁਮਾਰ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: