ਲੁਧਿਆਣਾ: ਪੰਜਾਬ ਪੁਲਿਸ ਵੱਲੋ ਨਸ਼ਿਆਂ ਖ਼ਿਲਾਫ਼ ਸਖਤੀ ਦੇਖਣ ਨੂੰ ਮਿਲ ਰਹੀ ਹੈ। ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚੋਂ 32 ਕਿਲੋ 500 ਗ੍ਰਾਮ ਗਾਂਜੇ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ 2 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਡਵੀਜ਼ਨ ਨੰਬਰ 6 ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਢੋਲੇਵਾਲ ਚੌਕ ਨੇੜੇ ਮੌਜੂਦ ਸਨ।
ਇਸੇ ਦੌਰਾਨ ਪੁਲਿਸ ਨੂੰ ਸੂਚਨਾ ਦਿੱਤੀ ਕਿ ਕੁਝ ਵਿਅਕਤੀ ਇਨੋਵਾ ਗੱਡੀ ਵਿੱਚ ਭੰਗ ਦੀ ਸਪਲਾਈ ਕਰਨ ਜਾ ਰਹੇ ਹਨ। ਪੁਲਿਸ ਨੇ ਮਿਲਟਰੀ ਕੈਂਪ ਨੇੜੇ ਨਾਕਾਬੰਦੀ ਦੌਰਾਨ ਇਨੋਵਾ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 30 ਕਿਲੋ ਗਾਂਜਾ ਬਰਾਮਦ ਹੋਇਆ। ਇਸ ’ਤੇ ਕਾਰਵਾਈ ਕਰਦਿਆਂ ਥਾਣਾ ਡਵੀਜ਼ਨ ਨੰਬਰ 6 ਵਿੱਚ ਸੂਬੇ ਕੁਮਾਰ ਵਾਸੀ ਮੁਹੱਲਾ ਤਾਜਪੁਰ ਰੋਡ, ਸੂਰਜ ਗੁਪਤਾ ਵਿਸ਼ਵਕਰਮਾ ਕਲੋਨੀ ਜਮਾਲਪੁਰ, ਓਮ ਪ੍ਰਕਾਸ਼ ਵਾਸੀ ਸਰਕਾਰੀ ਫਲੈਟ ਰਾਮ ਨਗਰ ਅਤੇ ਰਾਹੁਲ ਮਹਾਜਨ ਵਾਸੀ ਜਮਾਲਪੁਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ASI ਬਲਵੀਰ ਸਿੰਘ ਨੇ ਪੱਖੋਵਾਲ ਨਹਿਰ ਦੇ ਪੁਲ ‘ਤੇ ਪੈਦਲ ਜਾ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 2.5 ਕਿਲੋ ਗਾਂਜਾ ਬਰਾਮਦ ਕੀਤਾ ਹੈ। ਜਿਸ ਦੀ ਪਹਿਚਾਣ ਅਨਿਲ ਸਾਹਨੀ ਵਾਸੀ ਧਾਂਦਰਾ ਰੋਡ ਵਜੋਂ ਹੋਈ ਹੈ ਅਤੇ ਉਸਦੇ ਖਿਲਾਫ ਥਾਣਾ ਦੁੱਗਰੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਆਨੰਦ ਮੈਰਿਜ ਐਕਟ ‘ਤੇ ਜਲਦ ਹੀ ਮਿਲ ਸਕਦੀ ਏ ਖੁਸ਼ਖਬਰੀ, ਕੈਬਨਿਟ ਦੀ ਮਨਜ਼ੂਰੀ ਲਈ ਖਰੜਾ ਤਿਆਰ
ਇਨ੍ਹਾਂ ਹੀ ਨਹੀਂ ਸ਼ਹਿਰ ਦੇ ਕਪੂਰ ਹਸਪਤਾਲ ਨੇੜੇ PCR ਦਸਤੇ ਨੂੰ ਗਸ਼ਤ ਕਰਦੇ ਦੇਖ ਕੇ 2 ਨੌਜਵਾਨ ਜੁਪੀਟਰ ਸਕੂਟਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਜਦੋਂ ਜੁਪੀਟਰ ਸਕੂਟਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 14 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 4 ‘ਚ ਅਣਪਛਾਤੇ ਸ਼ਰਾਬ ਤਸਕਰਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਸਕੂਟਰ ਨੰਬਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਪਿਛਲੇ ਕੁਝ ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਮਾਮਲੇ ਵਧ ਰਹੇ ਹਨ। ਜਿਸ ਨੂੰ ਰੋਕਣ ਲਈ ਪੁਲਿਸ ਅਧਿਕਾਰੀਆਂ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: