ਲੁਧਿਆਣਾ ਪੁਲਿਸ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਲਈ ਪਿਛਲੇ ਛੇ ਦਿਨਾਂ ਤੋਂ ਭਾਲ ਕਰ ਰਹੀ ਹੈ ਤੇ ਹੁਣ ਪੁਲਿਸ ਕਮਿਸ਼ਨਰੇਟ ਨੇ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ, ਜਿਸ ਵਿੱਚ ਅਰੋੜਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ।
ਉਸ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਕੋਸ਼ਿਸ਼ ਨਾਲ ਉਹ ਜਲਦ ਹੀ ਆਗੂ ਨੂੰ ਗ੍ਰਿਫਤਾਰ ਕਰ ਲਵੇਗੀ। ਦੱਸਣਯੋਗ ਹੈ ਕਿ ਪੁਲਿਸ ਸਿੱਖ ਗੁਰੂ ਬਾਰੇ ਮਾੜੀ ਸਬਦਾਵਲੀ ਬੋਲਣ ਦੇ ਮਾਮਲੇ ਵਿੱਚ ਉਸ ਨੂੰ ਲੱਭ ਰਹੀ ਹੈ।
ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੋਮਵਾਰ ਸਵੇਰ ਤੋਂ ਹੀ ਸ਼ਹਿਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਮਰਾਲਾ ਚੌਕ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਸ਼ਹਿਰ ਦੀ ਸਮੁੱਚੀ ਟਰੈਫਿਕ ਵਿਵਸਥਾ ਵਿਗੜ ਗਈ। ਪੁਲਿਸ ਅਧਿਕਾਰੀਆਂ ਦੇ ਕਹਿਣ ’ਤੇ ਧਰਨਾਕਾਰੀ ਦੇਰ ਸ਼ਾਮ ਮੁੱਖ ਚੌਕ ਛੱਡ ਕੇ ਨਾਲ ਲੱਗਦੇ ਪਾਰਕ ਵਿੱਚ ਬੈਠ ਗਏ। ਪਰ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 48 ਘੰਟਿਆਂ ਦੇ ਅੰਦਰ-ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸ਼ਾਮ ਨੂੰ ਪੁਲਿਸ ਦੇ ਕਹਿਣ ’ਤੇ ਪ੍ਰਦਰਸ਼ਨਕਾਰੀ ਮੁੱਖ ਮਾਰਗ ਤੋਂ ਹਟ ਕੇ ਪਾਰਕ ਵਿੱਚ ਬੈਠ ਗਏ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਜੇਕਰ 48 ਘੰਟਿਆਂ ਵਿੱਚ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਜਥੇਬੰਦੀਆਂ ਵੱਲੋਂ ਦੁਪਹਿਰ ਵੇਲੇ ਧਰਨੇ ਵਾਲੀ ਥਾਂ ’ਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਧਰਨਾ ਚੱਲੇਗਾ, ਧਰਨਾਕਾਰੀਆਂ ਲਈ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੈਪਟਨ ਦੀ ਭਲਕੇ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ BJP ਬਾਗੋਬਾਗ, ਗਰੇਵਾਲ ਨੇ ਦਿੱਤਾ ਵੱਡਾ ਬਿਆਨ
ਦੂਜੇ ਪਾਸੇ ਅਨਿਲ ਅਰੋੜਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਕਿਹਾ ਕਿ ਉਸ ਨੇ ਇਕ ਮਹੀਨਾ ਪਹਿਲਾਂ ਕਲੱਬ ਹਾਊਸ ਦਾ ਖਾਤਾ ਬੰਦ ਕਰ ਦਿੱਤਾ ਹੈ। ਕਿਸੇ ਨੇ ਫੇਸਬੁੱਕ ਤੋਂ ਉਸ ਦੀ ਫੋਟੋ ਹਟਾ ਕੇ ਜਾਅਲੀ ਆਈਡੀ ਬਣਾ ਕੇ ਕਲੱਬ ਹਾਊਸ ਵਿਚ ਜਾ ਕੇ ਉਸ ਦੀ ਆਵਾਜ਼ ਕੱਢੀ ਹੈ। ਉਸ ਨੇ ਆਪਣੀ ਸ਼ਿਕਾਇਤ ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਦਿੱਤੀ ਹੈ ਕਿ ਉਸ ਆਵਾਜ਼ ਦੀ ਜਾਂਚ ਕਰਵਾਓ। ਜੇਕਰ ਉਹ ਆਵਾਜ਼ ਉਸ ਦੀ ਨਿਕਲਦੀ ਹੈ ਤਾਂ ਉਹ ਸਜ਼ਾ ਲਈ ਤਿਆਰ ਹੈ।