ਸਿੱਧਵਾਂ ਬੇਟ ਇਲਾਕੇ ਵਿਚ ਕਿਸਾਨ ਦੇ ਕ.ਤਲ ਮਾਮਲੇ ਨੂੰ ਪੁਲਿਸ ਨੇ ਸੁਲਝਾਉਂਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕ.ਤਲ ਵਿਚ ਵਰਤੇ ਗਏ ਬੇਸਬਾਲ ਬੈਟ, ਇਕ ਮੋਬਾਈਲ ਤੇ ਬਾਈਕ ਬਰਾਮਦ ਕੀਤੀ ਹੈ। ਮੁਲਜ਼ਮ ਨੇ ਆਪਣੇ ਹੀ ਦੋਸਤ ਨੂੰ ਪਤਨੀ ਨਾਲ ਸਰੀਰਕ ਸਬੰਧ ਬਣਾਉਣ ਦੇ ਸ਼ੱਕ ਵਿਚ ਕੁੱਟ-ਕੁੱਟ ਕੇ ਮਾਰਿਆ ਸੀ।
ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸਿੱਧਵਾਂ ਬੇਟ ਦੇ ਗੁਰਜੀਤ ਸਿੰਘ ਉਰਫ ਗੀਤਾ, ਪਿੰਡ ਸਲੇਮਪੁਰਾ ਦੇ ਇੰਦਰਜੀਤ ਸਿੰਘ ਉਰਫ ਬਬਲਾ ਤੇ ਪਿੰਡ ਮਧੇਪੁਰ ਦੇ ਅਮਰੀਕ ਸਿੰਘ ਉਰਫ ਬੌਬੀ ਵਜੋਂ ਹੋਈ ਹੈ।
ਬਿੰਦਰ ਕੌਰ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਪਤੀ ਰੇਸ਼ਮ ਸਿੰਘ ਫਸਲਾਂ ਨੂੰ ਫਾਣੀ ਦੇਣ ਲਈ ਖੇਤਾਂ ਵਿਚ ਗਿਆ ਸੀ। ਸ਼ਾਮ ਨੂੰ ਉਹ ਵਾਪਸ ਨਹੀਂ ਪਰਤਿਆ ਜਿਸ ਦੇ ਬਾਅਦ ਉਹ ਉਸ ਨੂੰ ਦੇਖਣ ਖੇਤਾਂ ਵੱਲ ਗਈ ਸੀ। ਉੇਥੇ ਗੁਰਜੀਤ ਸਿੰਘ ਆਪਣੇ 2 ਸਾਥੀਆਂ ਨਾਲ ਮਿਲ ਕੇ ਉਸ ਦੇ ਪਤੀ ‘ਤੇ ਬੇਸਬਾਲ ਬੈਟ ਨਾਲ ਹਮਲਾ ਕਰ ਰਿਹਾ ਸੀ, ਜਦੋਂ ਕਿ ਉਸ ਦਾ ਪਤੀ ਸੜਕ ‘ਤੇ ਜ਼ਖਮੀ ਹਾਲਤ ਵਿਚ ਪਿਆ ਸੀ ਜਦੋਂ ਉਸ ਨੇ ਸ਼ੋਰ ਮਚਾਇਆ ਤਾਂ ਮੁਲਜ਼ਮ ਉਸ ਦੇ ਪਤੀ ਨੂੰ ਜ਼ਖਮੀ ਹਾਲਤ ਵਿਚ ਛੱਡ ਕੇ ਮੌਕੇ ਤੋਂ ਭੱਜ ਗਿਆ।
ਸਥਾਨਕ ਲੋਕਾਂ ਦੀ ਮਦਦ ਨਾਲ ਆਪਣੇ ਪਤੀ ਨੂੰ ਸਰਕਾਰੀ ਹਸਪਤਾਲ ਸਿੱਧਵਾਂ ਬੇਟ ਪਹੁੰਚਾਇਆ ਜਿਥੋਂ ਉਸ ਨੂੰ ਜਗਰਾਓਂ ਰੈਫਰ ਕਰ ਦਿੱਤਾ ਗਿਆ। ਉਸ ਨੂੰ ਦੁਬਾਰਾ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਲੁਧਿਆਣਾ ਲਿਜਾਂਦੇ ਸਮੇਂ ਉਸ ਨੇ ਰਸਤੇ ਵਿਚ ਦਮ ਤੋੜ ਦਿੱਤਾ।
ਪੁਲਿਸ ਨੇ ਮੁਲਜ਼ਮਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਪੁਲਿਸ ਤੋਂ ਬਚਣ ਲਈ ਸ਼ਹਿਰ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਬਿੰਦਰ ਕੌਰ ਨੇ ਕਿਹਾ ਕਿ ਉਸ ਦੇ ਪਤੀ ਰੇਸ਼ਮ ਸਿੰਘ ਤੇ ਗੁਰਜੀਤ ਸਿੰਘ ਉਰਫ ਗੀਤਾ ਕਰੀਬੀ ਦੋਸਤ ਸਨ ਤੇ ਇਕ-ਦੂਜੇ ਦੇ ਘਰ ਆਉਂਦੇ ਜਾਂਦੇ ਸਨ।
ਇਹ ਵੀ ਪੜ੍ਹੋ : ਮਰਹੂਮ ਗਾਇਕ ਸੁਰਿੰਦਰ ਛਿੰਦਾ ਦੇ ਘਰ ਪਹੁੰਚੇ ਸੁਖਬੀਰ ਬਾਦਲ, ਪਰਿਵਾਰਿਕ ਮੈਂਬਰਾਂ ਨਾਲ ਦੁੱਖ ਕੀਤਾ ਸਾਂਝਾ
ਗੁਰਜੀਤ ਸਿੰਘ ਰੇਸ਼ਮ ਸਿੰਘ ‘ਤੇ ਉਸ ਦੀ ਪਤਨੀ ਬਬਲੀ ਨਾਲ ਨਾਜਾਇਜ਼ ਸਬੰਧ ਬਣਾਉਣ ਦਾ ਸ਼ੱਕ ਕਰਦਾ ਸੀ। ਇਸ ਦੀ ਸ਼ਿਕਾਇਤ ਗੁਰਜੀਤ ਸਿੰਘ ਨੇ ਉਸ ਤੋਂ ਕੀਤੀ ਸੀ। ਉਸ ਨੇ ਦੋਸ਼ ਲਗਾਇਆ ਕਿ ਗੁਰਜੀਤ ਸਿੰਘ ਨੇ ਸ਼ੱਕ ਕਾਰਨ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਪਤੀ ਦਾ ਕਤਲ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: