ਲੁਧਿਆਣਾ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੇ ਪੁੱਤਰ ਪਵਨਪ੍ਰੀਤ ਸਿੰਘ ਸੇਖੋਂ ਨੇ 10 ਮੀਟਰ ਏਅਰ ਪਿਸਟਲ ਵਿੱਚ ਸੋਨ ਤਮਗਾ ਜਿੱਤਿਆ ਹੈ। ਇਸ ਕਾਮਯਾਬੀ ਲਈ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਰਿਸ਼ਤੇਦਾਰਾਂ ਨੇ ਪਵਨਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਹੈ।
ਖੇਡਾਂ ਵਤਨ ਪੰਜਾਬ ਦੀਆ-2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਤਹਿਤ ਪਿੰਡ ਬਾਦਲ ਵਿਖੇ 10 ਮੀਟਰ ਏਅਰ ਪਿਸਟਲ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੇ ਸਪੁੱਤਰ ਪਵਨਪ੍ਰੀਤ ਸਿੰਘ ਸੇਖੋਂ ਨੇ ਭਾਗ ਲਿਆ। ਪਵਨਪ੍ਰੀਤ ਸਿੰਘ ਨੇ 10 ਮੀਟਰ ਏਅਰ ਪਿਸਟਲ ਵਿੱਚ ਸੋਨ ਤਮਗਾ ਹਾਸਲ ਕੀਤਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣ ‘ਚ ਲੱਗਣਗੇ ਸਿਰਫ਼ 3 ਘੰਟੇ, ਏਅਰ ਇੰਡੀਆ ਐਕਸਪ੍ਰੈੱਸ ਸ਼ੁਰੂ ਕਰੇਗਾ ਸਿੱਧੀਆਂ ਉਡਾਣਾਂ
ਇਸ ਦੇ ਨਾਲ ਹੀ ਉਸ ਨੇ ਬਾਈਸ ਖੇਡ ਮੁਕਾਬਲਿਆਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਪਵਨਪ੍ਰੀਤ ਸਿੰਘ ਸੇਖੋਂ ਨੇ ਬੁੱਧਵਾਰ ਨੂੰ ਸੋਨ ਤਮਗਾ ਜਿੱਤਿਆ। ਮੈਡਲ ਜਿੱਤਣ ਤੇ ਪਵਨਪ੍ਰੀਤ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ ਗਈ। ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਪੁੱਤਰ ਪਵਨਪ੍ਰੀਤ ਸਿੰਘ ਸੇਖੋਂ ਦੀ ਇਹ ਜਿੱਤ ਉਸ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ।
ਵੀਡੀਓ ਲਈ ਕਲਿੱਕ ਕਰੋ -: