ਗਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ।
ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਦੇ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਕੋਈ ਨਵਾਂ ਹਥਿਆਰ ਲਾਇਸੈਂਸ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ ਜਦੋਂ ਤਕ ਡੀਸੀ ਵਿਅਕਤੀਗਤ ਤੌਰ ‘ਤੇ ਸੰਤੁਸ਼ਟ ਨਾ ਹੋਵੇ ਕਿ ਅਜਿਹਾ ਕਰਨ ਲਈ ਅਸਾਧਾਰਨ ਆਧਾਰ ਮੌਜੂਦ ਹੈ। ਹਥਿਆਰਾਂ ਦੇ ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਣ ਲਈ ਪਾਬੰਦੀ ਹੋਵੇਗੀ। ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਇਲਾਕਿਆਂ ਵਿਚ ਚੈਕਿੰਗ ਕੀਤੀ ਜਾਵੇਗੀ।
ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਬੈਨ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਖਿਲਾਫ ਬੋਲਣ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਬੈਨ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਖਿਲਾਫ ਬੋਲਣ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਇਸ ਤੋਂ ਇਲਾਵਾ ਹਥਿਆਰਾਂ ਦੀ ਲਾਪ੍ਰਵਾਹੀ ਵਰਤੋਂ ਕਰਨ ਜਾਂ ਜਸ਼ਨ ਦੀ ਫਾਇਰਿੰਗ ਵਿਚ ਜਿਸ ਨਾਲ ਮਨੁੱਖੀ ਜੀਵਨ ਜਾਂ ਦੂਜਿਆਂ ਦੀ ਵਿਅਕਤੀਗਤ ਸੁਰੱਖਿਆ ਖਤਰੇ ਵਿ ਪੈ ਜਾਵੇ, ਇਕ ਸਜ਼ਾਯੋਗ ਅਪਰਾਧ ਹੋਵੇਗਾ ਤੇ ਉਲੰਘਣਾ ਕਰਨ ਵਾਲੇ ਖਿਲਾਫ ਐੱਫਆਈਆਰ ਦਰਜ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: