ਗ੍ਰੇਟਰ ਨੋਇਡਾ ਦੇ ਜੇਵਰ ਅੰਤਰਰਾਸ਼ਟਰੀ ਏਅਰਪੋਰਟ ‘ਤੇ ਅੱਜ ਵੀਰਵਾਰ ਨੂੰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਕਰਨਗੇ। ਇਸ ਮਹਾਪੰਚਾਇਤ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪੁੱਜਣਗੇ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇਸ ਮਹਾਪੰਚਾਇਤ ‘ਚ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।
ਵੀਰਵਾਰ ਨੂੰ ਗ੍ਰੇਟਰ ਨੋਇਡਾ ਦੇ ਜੇਵਰ ਇੰਟਰਨੈਸ਼ਨਲ ਏਅਰਪੋਰਟ ਦੇ ਕੋਲ ਕਿਸਾਨਾਂ ਦੀ ਮਹਾਪੰਚਾਇਤ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਰਹਿਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਮਹਾਪੰਚਾਇਤ ਦਾ ਜੋ ਵੀ ਫੈਸਲਾ ਹੋਵੇਗਾ, ਅਸੀਂ ਉਸ ਨੂੰ ਸਵੀਕਾਰ ਕਰਾਂਗੇ। ਮੁੱਖ ਤੌਰ ‘ਤੇ ਕਿਸਾਨਾਂ ਦੇ ਮੁਆਵਜ਼ੇ ਦੀ ਸਮੱਸਿਆ, ਬੇਰੁਜ਼ਗਾਰੀ ਦੀ ਸਮੱਸਿਆ ਅਤੇ ਸੜਕਾਂ ਦੀ ਸਮੱਸਿਆ ਹੈ।
ਕਿਸਾਨ ਰਿਆਸਤ ਅਲੀ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਹੋਣ ਵਾਲੀ ਮਹਾਪੰਚਾਇਤ ਲਈ ਅਸੀਂ ਆਪਣੀਆਂ ਗਾਵਾਂ ਦਾ ਵੀ ਇੰਤਜ਼ਾਮ ਕਰ ਲਿਆ ਹੈ। ਸਾਡੀ ਸਿਖਰਲੀ ਲੀਡਰਸ਼ਿਪ ਜੋ ਕਹੇਗੀ, ਅਸੀਂ ਉਸ ਤਰ੍ਹਾਂ ਚੱਲਣ ਲਈ ਤਿਆਰ ਹਾਂ। ਵੀਰਵਾਰ ਨੂੰ ਟਿਕੈਤ ਸਾਹਿਬ ਵੀ ਆ ਰਹੇ ਹਨ, ਉਨ੍ਹਾਂ ਦੀ ਲੀਡਰਸ਼ਿਪ ਵਿੱਚ ਜੋ ਫੈਸਲਾ ਲਿਆ ਜਾਏਾਗਾ, ਉਸ ਦੇ ਲਈ ਅਸੀਂ ਤਿਆਰ ਰਹਾਂਗੇ।
ਦੂਜੇ ਪਾਸੇ ਪਿੰਡ ਦੇ ਇੱਕ ਹੋਰ ਕਿਸਾਨ ਦਾ ਕਹਿਣਾ ਹੈ ਕਿ ਸਰਕਾਰ ਨੇ ਵਾਅਦੇ ਕੀਤੇ ਸਨ ਕਿ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਮੁਫ਼ਤ ਦੀ ਥਾਂ ਕਿਸਾਨਾਂ ਦੇ ਟਿਊਬਵੈੱਲਾਂ ’ਤੇ ਮੀਟਰ ਲਗਾ ਦਿੱਤੇ ਗਏ ਹਨ। ਉਨ੍ਹਾਂ ਚਾਰ ਗੁਣਾ ਸਰਕਲ ਰੇਟ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਹੋਇਆ ਅਤੇ ਜਿਨ੍ਹਾਂ ਪਿੰਡਾਂ ਨੂੰ ਏਅਰਪੋਰਟ ਬਣਾਇਆ ਗਿਆ ਹੈ। ਉਨ੍ਹਾਂ ਦੀਆਂ ਸੜਕਾਂ ਪੂਰੀ ਤਰ੍ਹਾਂ ਬੰਦ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਦਾ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਇਸ ਮੀਟਿੰਗ ਵਿੱਚ ਇਹ ਗੱਲ ਰਖੀ ਜਾਏਗੀ।
ਵੀਡੀਓ ਲਈ ਕਲਿੱਕ ਕਰੋ -: