ਬਾਬਾ ਰਾਮਦੇਵ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਨੇ ਔਰਤਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਮਹਿਲਾਵਾਂ ਨੂੰ ਲੈ ਕੇ ਵਿਵਾਦਿਤ ਬਿਆਨ ਦੇ ਕੇ ਯੋਗ ਗੁਰੂ ਬਾਬਾ ਰਾਮਦੇਵ ਮੁਸ਼ਕਲ ਵਿਚ ਹਨ। ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਬਾਬਾ ਰਾਮਦੇਵ ਨੂੰ ਨੋਟਿਸ ਭੇਜ ਕੇ ਦੋ ਦਿਨ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਹੈ। ਇਸ ਦੀ ਜਾਣਕਾਰੀ ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਟਵਿੱਟਰ ਅਕਾਊਂਟ ਤੋਂ ਦਿੱਤੀ ਹੈ।
ਠਾਣੇ ਵਿਚ ਇਕ ਪ੍ਰੋਗਰਾਮ ਵਿਚ ਬੋਲਦੇ ਹੋਏ ਬਾਬਾ ਰਾਮਦੇਵ ਨੇ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਦੇ ਬਿਆਨ ਦੀ ਸ਼ਿਕਾਇਤ ਮਹਿਲਾ ਕਮਿਸ਼ਨ ਵਿਚ ਆਈ ਹੈ। ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ। ਬਾਬਾ ਰਾਮਦੇਵ ਦੋ ਦਿਨਾਂ ਵਿਚ ਕਮਿਸ਼ਨ ਦੇ ਦਫਤਰ ਵਿਚ ਆਪਣੇ ਬਿਆਨ ਦਾ ਖੁਲਾਸਾ ਕਰਨ, ਜੋ ਕਿ ਹੁਣ ਸੁਰਖੀਆਂ ਵਿਚ ਹੈ।
ਇਹ ਵੀ ਪੜ੍ਹੋ : ਹਰਿਆਣਾ ‘ਚ ਮ੍ਰਿਤਕ ਔਰਤ ਦੇ ਖਾਤੇ ‘ਚੋਂ ਕਢਵਾਏ 46 ਲੱਖ, ਹਾਈਕੋਰਟ ਨੇ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅਮ੍ਰਿਤਾ ਫੜਨਵੀਸ ਦੀ ਮੌਜੂਦਗੀ ‘ਚ ਉਨ੍ਹਾਂ ਨੇ ਔਰਤਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਕਿ ਔਰਤਾਂ ਸਾੜੀਆਂ ਪਹਿਨੀਆਂ ਚੰਗੀਆਂ ਲੱਗਦੀਆਂ ਹਨ। ਉਹ ਸਲਵਾਰ ਕਮੀਜ਼ ਪਹਿਨ ਕੇ ਵੀ ਚੰਗੀਆਂ ਲੱਗਦੀਆਂ ਹੈ। ਮੇਰੀ ਰਾਏ ਵਿੱਚ, ਉਹ ਚੰਗੀਆਂ ਲੱਗਦੀਆਂ ਹਨ ਭਾਵੇਂ ਕੁਝ ਵੀ ਨਾ ਪਹਿਨਣ। ਉਨ੍ਹਾਂ ਦਾ ਇਹ ਬਿਆਨ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: