ਸਾਲ 2019 ‘ਚ ਨਾਭਾ ਜੇਲ ‘ਚ ਕਤਲ ਕੀਤੇ ਗਏ ਬਰਗਾੜੀ ਬੇਅਦਬੀ ਮਾਮਲਿਆਂ ‘ਚ ਨਾਮਜ਼ਦ ਮਹਿੰਦਰ ਪਾਲ ਬਿੱਟੂ ਦੇ ਪਰਿਵਾਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਜੇਲ੍ਹ ‘ਚ ਮਹਿੰਦਰ ਪਾਲ ਬਿੱਟੂ ਦੇ ਕਤਲ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਪਰਿਵਾਰ ਮੁਤਾਬਕ 2018 ‘ਚ ਪਾਲਮਪੁਰ ਹਿਮਾਚਲ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਵੱਲੋਂ 14 ਝੂਠੇ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਬਿੱਟੂ ਦੇ 32 ਪੰਨਿਆਂ ਦੇ ਹੱਥ ਲਿਖਤ ਪੱਤਰ ਦੀ ਕਾਪੀ ਵੀ ਪਟੀਸ਼ਨ ਦੇ ਨਾਲ ਅਦਾਲਤ ਵਿੱਚ ਪੇਸ਼ ਕੀਤੀ ਗਈ ਸੀ, ਜਿਸ ਵਿੱਚ ਵੱਡੇ ਖੁਲਾਸੇ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਜ਼ਿਕਰਯੋਗ ਹੈ ਕਿ ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਮਹਿੰਦਰ ਸਿੰਘ ਬਿੱਟੂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਮਹਿੰਦਰਪਾਲ ਨੂੰ ਕੀਤੇ ਜਾਣ ਤੋਂ ਬਾਅਦ ਨਾਭਾ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿਥੇ ਉਸ ਦਾ ਜੇਲ੍ਹ ਵਿਚ ਦੋ ਹੋਰਨਾਂ ਕੈਦੀਆਂ ਨੇ ਸਰੀਏ ਨਾਲ ਹਮਲਾ ਕੇ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ‘ਚ ਆਹਮੋ-ਸਾਹਮਣੇ ਹੋਣਗੇ ਦੋ ਯਾਰ, ਕੈਪਟਨ ਮੁਕਾਬਲੇ ਇਹ ਉਮੀਦਵਾਰ ਉਤਾਰੇਗੀ ਕਾਂਗਰਸ