ਪੰਜਾਬ ‘ਚ ਪੈਸੇ ਲੈ ਕੇ ਪੁਲਿਸ ਅਫਸਰਾਂ ਦੀ ਤਾਇਨਾਤੀ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਤਕਨੀਕੀ ਮੰਤਰੀ ਰਾਣਾ ਗੁਰਜੀਤ ਦੀ ਲੜਾਈ ‘ਚ ਵਿਰੋਧੀ ਪਾਰਟੀ ਵੀ ਕੂਦ ਪਈ ਹੈ। ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਛੋਟੇ ਜ਼ਿਲ੍ਹਿਆਂ ਵਿੱਚ ਤਾਇਨਾਤੀ ਦਾ ਰੇਟ 2 ਤੋਂ 3 ਕਰੋੜ ਰੁਪਏ ਅਤੇ ਵੱਡੇ ਜ਼ਿਲ੍ਹੇ ਲਈ 5 ਕਰੋੜ ਰੁਪਏ ਹੈ।
ਚੰਡੀਗੜ੍ਹ ‘ਚ ਮਜੀਠੀਆ ਨੇ ਕਿਹਾ ਕਿ ਇੱਕ ਮੰਤਰੀ ਦੇ ਦੋਸ਼ਾਂ ‘ਤੇ ਜਾਂਚ ਤੇ ਕਾਰਵਾਈ ਦੀ ਥਾਂ ਮੁੱਖ ਮੰਤਰੀ ਚੰਨੀ ਨੇ ਦਰਵਾਜ਼ੇ ਬੰਦ ਕਰਵਾ ਦਿੱਤੇ। ਬਾਅਦ ਵਿਚ ਆਪਣੇ ਘਰ ਬੁਲਾ ਕੇ ਸਾਰਿਆਂ ਨੂੰ ਚੁੱਪ ਕਰਾ ਦਿੱਤਾ ਕਿ ਕੋਈ ਬਾਹਰ ਕੁਝ ਨਹੀਂ ਕਹੇਗਾ। ਪੰਜਾਬ ਵਰਗੇ ਬਾਰਡਰ ਸਟੇਟ ‘ਚ ਇਹ ਗੰਭੀਰ ਦੋਸ਼ ਹੈ ਜਿਨ੍ਹਾਂ ਦੀ ਗੰਭੀਰਤਾ ਨਾਲ ਜਾਂਚ ਕਰਾਈ ਜਾਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਮਜੀਠੀਆ ਨੇ ਗ੍ਰਹਿ ਵਿਭਾਗ ਨੂੰ ਦੇਖ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਰੰਧਾਵਾ ‘ਤੇ ਪਹਿਲਾਂ ਵੀ ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਦੇਣ ਦੇ ਦੋਸ਼ ਲੱਗੇ ਹਨ। ਜੇਲ੍ਹ ਵਿਚ ਬੰਦ ਮੁਖਤਾਰ ਅੰਸਾਰੀ ਹੀ ਫੈਸਲਾ ਕਰਦਾ ਸੀ ਕਿ ਜੇਲ੍ਹ ਸੁਪਰਡੈਂਟ ਕੌਣ ਹੋਵੇਗਾ। ਇਸ ਤੋਂ ਇਲਾਵਾ ਰੰਧਾਵਾ ‘ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ ਹਨ।
ਮਜੀਠੀਆ ਨੇ ਕਿਹਾ ਕਿ ਪੈਸੇ ਲੈ ਕੇ ਪੁਲਿਸ ਅਫਸਰਾਂ ਦੀ ਤਾਇਨਾਤੀ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ। ਇਸ ਵਿੱਚ ਪੈਸੇ ਲੈਣ ਅਤੇ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਪਰ ਇਸ ਮਾਮਲੇ ਦੀ ਜਾਂਚ ਸੀਬੀਆਈ ਅਤੇ ਐਨਆਈਏ ਨੂੰ ਕਰਨੀ ਚਾਹੀਦੀ ਹੈ। ਇਸ ਨਾਲ ਪੰਜਾਬ ਹੀ ਨਹੀਂ ਦੇਸ਼ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ।