ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ। ਇਸ ‘ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਖੁਸ਼ੀ ਜ਼ਾਹਿਰ ਕੀਤੀ ਹੈ ਤੇ ਨਾਲ ਹੀ ਟਵੀਟ ਕਰਦਿਆਂ ਕਿਹਾ ਹੈ ਕਿ ‘ਝੂਠ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ ਪਰ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ, ਇਨਸਾਫ਼ ਦੀ ਹੀ ਜਿੱਤ ਹੁੰਦੀ ਹੈ।’
ਗੌਰਤਲਬ ਹੈ ਕਿ ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੀ ਚਿੰਦਬਰਮ ਅਤੇ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਾਲੇ ਕਾਫੀ ਤਿੱਖੀ ਬਹਿਸ ਹੋਈ ਤੇ ਆਖਿਰਕਾਰ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ 27 ਦਸੰਬਰ ਨੂੰ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























