ਪੰਜਾਬ ਵਿਚ ਝੋਨੇ ਦੀ ਖਰੀਦ ਵਿਚ ਕੇਂਦਰ ਵੱਲੋਂ 10 ਦਿਨ ਦੀ ਦੇਰੀ ਕੀਤੇ ਜਾਣ ਕਾਰਨ ਮੁੱਦਾ ਕਾਫੀ ਗਰਮਾ ਗਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਕੇਂਦਰ ਦੇ ਇਸ ਫੈਸਲੇ ਦੀ ਕਾਫੀ ਨਿੰਦਾ ਕੀਤੀ ਜਾ ਰਹੀ ਹੈ। ਇਸ ‘ਤੇ ਮਜੀਠੀਆ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਝੋਨੇ ਦੀ ਖਰੀਦ ਵਿਚ ਦੇਰੀ ਦਾ ਲਿਆ ਗਿਆ ਫੈਸਲਾ ਇਹ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਕਿਸਾਨ ਮਾਰੂ ਸਰਕਾਰ ਹੈ।
ਇਹ ਵੀ ਪੜ੍ਹੋ : ਜਾਖੜ ਦਾ ਸਿੱਧੂ ‘ਤੇ ਤਿੱਖਾ ਹਮਲਾ, ਕਿਹਾ ‘ਲੋਕਾਂ ਨੂੰ ਕੰਮ ਨਾਲ ਮਤਲਬ ਹੈ, ਘਰ ਰੁਸੇ ਬੈਠੇ ਬੰਦੇ ਨਾਲ ਕੋਈ ਮਤਲਬ ਨਹੀਂ’
ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਵਿਚ ਕੀਤੀ ਗਈ ਦੇਰੀ ਲਈ ਲਗਾਤਾਰ ਪੈਣ ਵਾਲੇ ਮੀਂਹ ਨੂੰ ਕਾਰਨ ਦੱਸਿਆ ਜਾ ਰਿਹਾ ਹੈ। ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਭਾਰਤ ਨੇ ਝੋਨੇ ਦੀ ਫ਼ਸਲ ਦੀ ਖਰੀਦ ਕਾਰਜ ਨੂੰ ਅੱਗੇ ਪਾਉਣ ਲਈ ਬੀਤੇ ਦਿਨੀਂ ਹੋਏ ਮੀਂਹ ਅਤੇ ਅਗਲੇ ਦਿਨਾਂ ਵਿਚ ਹੋਣ ਵਾਲੇ ਸੰਭਾਵੀ ਮੀਹ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ। ਜਦਕਿ ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਨਮੀ ਦੀ ਮਾਤਰਾ ਵਿਚ ਕੋਈ ਖਾਸ ਫਰਕ ਨਹੀਂ ਪਿਆ ਹੈ। ਇਹ ਕਿਸਾਨਾਂ ਨੂੰ ਬਰਬਾਦ ਕਰਨ ਦੀ ਕੇਂਦਰ ਦੀ ਚਾਲ ਹੈ। ਕਿਸਾਨ ਪਹਿਲਾਂ ਹੀ ਤਿੰਨੇ ਖੇਤੀਬਾੜੀ ਕਾਨੂੰਨਾਂ ਕਰਕੇ ਸੰਘਰਸ਼ ਕਰ ਰਿਹਾ ਹੈ ਤੇ ਹੁਣ ਦੂਜੇ ਪਾਸੇ ਝੋਨੇ ਦੀ ਖਰੀਦ ਵਿਚ ਦੇਰੀ ਨਾਲ ਕਿਸਾਨ ਦੋਹਰੀ ਮਾਰ ਝੱਲ ਰਿਹਾ ਹੈ।
ਮਜੀਠੀਆ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ‘ਤੇ ਲਏ ਗਏ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਝੋਨੇ ਦੀ ਖਰੀਦ ਜਲਦ ਤੋਂ ਜਲਦ ਸ਼ੁਰੂ ਕਰਵਾਉਣ ਲਈ ਕਿਹਾ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਸਰਕਾਰ ਨੇ ਇਹ ਫੈਸਲਾ ਤੁਰੰਤ ਲੈ ਕੇ ਕਿਸਾਨਾਂ ਵਿੱਚ ਚਿੰਤਾ ਪੈਦਾ ਕੀਤੀ ਹੈ। ਜੋ ਕਿ ਬਹੁਤ ਗਲਤ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਫ਼ਰਮਾਨ ਨੂੰ ਤੁਰੰਤ ਵਾਪਸ ਲੈਣ ਅਤੇ ਅੱਜ ਤੋਂ ਹੀ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਨਹੀਂ ਤਾਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 600 ਗ੍ਰਾਮ ਸੋਨੇ ਦੀ ਬੈਲਟ ਪਹਿਨ ਦੁਬਈ ਤੋਂ ਪਰਤਿਆ ਨੌਜਵਾਨ, ਕਸਟਮ ਵਿਭਾਗ ਨੇ ਲਿਆ ਹਿਰਾਸਤ ‘ਚ