ਦਿੱਲੀ ਦੇ ਕਲਾਵਤੀ ਸਰਨ ਹਸਪਤਾਲ ਵਿਚ ਡੈਕਸਟ੍ਰੋਮੈਥਾਰਫਨ ‘ਕੱਫ ਸੀਰਪ’ ਪੀਣ ਨਾਲ ਤਿੰਨ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ‘ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਤੁਹਾਡੀ ਸਰਕਾਰ ਦੀ ਲਾਪ੍ਰਵਾਹੀ ਕਾਰਨ ਮੁਹੱਲਾ ਕਲੀਨਿਕ ਵਿੱਚ 3 ਬੱਚਿਆਂ ਦੀ ਜਾਨ ਗੁਆਉਣ ਦੀ ਭਿਆਨਕ ਘਟਨਾ ਨੇ ਦਿੱਲੀ ਮਾਡਲ ਦੀ ਅਖੌਤੀ ਸਫਲਤਾ ਦਾ ਪਰਦਾਫਾਸ਼ ਕਰ ਦਿੱਤਾ ਹੈ। ਹੋਰਨਾਂ ਸੂਬਿਆਂ ਵਿਚ ਜਾ ਕੇ ਸਿਹਤ ਸਹੂਲਤਾਂ ਦਾ ਹਵਾਲਾ ਦੇਣ ਵਾਲੇ ਕੇਜਰੀਵਾਲ ਸਾਬ੍ਹ ਦੇ ਆਪਣੇ ਸੂਬੇ ਵਿਚ ਲਾਪ੍ਰਵਾਹੀ ਕਾਰਨ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਲੋਕਾਂ ਨੂੰ ਮੂਰਖ ਬਣਾ ਕੇ ਸੱਤਾ ਹਥਿਆਉਣ ਲਈ ਦੂਜੇ ਰਾਜਾਂ ਵਿੱਚ ਜਾਅਲੀ ਗਾਰੰਟੀ ਦੇ ਰਹੇ ਹੋ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਗੌਰਤਲਬ ਹੈ ਕਿ ਕੁੱਲ 16 ਬੱਚਿਆਂ ਨੂੰ ਕਲਾਵਤੀ ਸਰਨ ਚਿਲਡਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਤਿੰਨ ਦੀ ਮੌਤ ਹੋ ਗਈ। ਇਨ੍ਹਾਂ ਬੱਚਿਆਂ ਨੂੰ ਦਿੱਲੀ ਸਰਕਾਰ ਦੇ ਮੁਹੱਲਾ ਕਲੀਨਿਕਾਂ ਦੁਆਰਾ ਡੈਕਸਟ੍ਰੋਮੇਥੋਰਫਾਨ ਦਵਾਈ ਦੇਣ ਦੀ ਸਲਾਹ ਦਿੱਤੀ ਗਈ ਸੀ ਅਤੇ ਜਦੋਂ ਕਿ ਇਹ ਦਵਾਈ ਛੋਟੀ ਉਮਰ ਦੇ ਬੱਚਿਆਂ ਲਈ ਸਹੀ ਨਹੀਂ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦਿੱਲੀ ਸਰਕਾਰ ਨੇ 4 ਮੈਂਬਰੀ ਜਾਂਚ ਕਮੇਟੀ ਗਠਿਤ ਕੀਤੀ ਹੈ ਜੋ ਕਿ ਅਗਲੇ 7 ਦਿਨ ਵਿਚ ਆਪਣੀ ਰਿਪੋਰਟ ਸੌਂਪੇਗੀ।