ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ।
ਟਵੀਟ ਕਰਦਿਆਂ ਮਜੀਠੀਆ ਨੇ ਕਿਹਾ ਕਿ ”ਮੈਨੂੰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨ ਦਾ ਮੌਕਾ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦਾ ਧੰਨਵਾਦ।” ਮਜੀਠੀਆ ਨੇ ਕਿਹਾ ਕਿ ਅਕਾਲੀਆਂ ਦਾ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਅਤੇ ਪੰਜਾਬ ਵਿਰੋਧੀ ਅਨਸਰਾਂ ਤੋਂ ਬਚਾਉਣ ਲਈ ਲੜਨ ਦਾ ਬਹਾਦਰੀ ਭਰਿਆ ਇਤਿਹਾਸ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਅੰਮ੍ਰਿਤਸਰ ਪੂਰਬੀ ਸੀਟ ਸਭ ਤੋਂ ਹੌਟ ਸੀਟ ਬਣ ਗਈ ਹੈ। ਜਿੱਥੇ ਇੱਕ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੋਣਗੇ ਉੱਥੇ ਹੀ ਦੂਜੇ ਪਾਸੇ ਮਾਝੇ ਦੀ ਸਿਆਸਤ ਸਣੇ ਪੰਜਾਬ ਦੇ ਵੱਡੇ ਆਗੂਆਂ ‘ਚ ਗਿਣੇ ਜਾਂਦੇ ਬਿਕਰਮਜੀਤ ਸਿੰਘ ਮਜੀਠੀਆ। ਬਿਕਰਮਜੀਤ ਮਜੀਠੀਆ ਇਸ ਵਾਰ ਦੋ ਹਲਕਿਆਂ ਤੋਂ ਵਿਧਾਨ ਸਭਾ ਚੋਣਾਂ ਲੜਨਗੇ, ਬਿਕਰਮਜੀਤ ਮਜੀਠੀਆ ਅੰਮ੍ਰਿਤਸਰ ਪੂਰਬੀ ਅਤੇ ਮਜੀਠਾ ਹਲਕੇ ਤੋਂ ਚੋਣ ਲੜਣਗੇ।