ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ‘ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਵਿਕਾਸ ਨਗਰ ‘ਚ ਚਕਰਾਤਾ ਨੇੜੇ ਬੱਸ ਖੱਡ ‘ਚ ਡਿੱਗਣ ਨਾਲ 13 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ।
ਇਨ੍ਹਾਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਵਾਰ ਜ਼ਿਆਦਾਤਰ ਲੋਕ ਇਕ ਹੀ ਪਿੰਡ ਦੇ ਰਹਿਣ ਵਾਲੇ ਸਨ।
ਹਾਦਸਾ ਐਤਵਾਰ ਸਵੇਰੇ ਕਰੀਬ 8 ਵਜੇ ਵਾਪਰਿਆ। ਗੱਡੀ 1300 ਫੁੱਟ ਡੂੰਘੀ ਖੱਡ ‘ਚ ਡਿੱਗਦੇ ਹੀ ਚੀਕ-ਚਿਹਾੜਾ ਮਚ ਗਿਆ। ਜ਼ਖਮੀਆਂ ਦੀਆਂ ਚੀਕਾਂ ਸੁਣ ਕੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ ਅਤੇ ਬੱਸ ਹੇਠਾਂ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਪਿੰਡ ਵਾਸੀਆਂ ਨੇ ਖੁਦ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਤੋਂ ਤੁਰੰਤ ਬਾਅਦ ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਜੁੱਟ ਗਈਆਂ।
ਪੀਐਮ ਮੋਦੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਇਹ ਰਕਮ ਪ੍ਰਧਾਨ ਮੰਤਰੀ ਰਾਹਤ ਕੋਸ਼ (PMNRF) ਤੋਂ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸਾ ਓਵਰਲੋਡਿੰਗ ਕਾਰਨ ਵਾਪਰਿਆ ਹੋ ਸਕਦਾ ਹੈ। ਬੱਸ ਛੋਟੀ ਸੀ, ਜਿਸ ਵਿਚ 25 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਜਿਸ ਰੂਟ ਤੋਂ ਇਹ ਬੱਸ ਲੰਘ ਰਹੀ ਸੀ, ਉਸ ਰੂਟ ‘ਤੇ ਬਹੁਤ ਘੱਟ ਬੱਸਾਂ ਚੱਲਦੀਆਂ ਹਨ। ਇਸੇ ਕਰਕੇ ਕਈ ਲੋਕ ਇਕ ਹੀ ਬੱਸ ‘ਚ ਸਵਾਰ ਹੋ ਗਏ।
ਇਹ ਵੀ ਪੜ੍ਹੋ : ਸਾਡੀ ਸਰਕਾਰ ਬਣੀ ਤਾਂ 20 ਲੱਖ ਨੌਕਰੀਆਂ ਤੇ ਸਾਲ ‘ਚ 3 ਸਿਲੰਡਰ ਦੇਵਾਂਗੇ ਫ੍ਰੀ : ਪ੍ਰਿਯੰਕਾ
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਇਸ ਹਾਦਸੇ ‘ਤੇ ਦੁੱਖ ਜਤਾਇਆ ਹੈ। ਧਾਮੀ ਨੇ ਟਵੀਟ ਕਰਕੇ ਕਿਹਾ, ‘ਚਕਰਤਾ ਇਲਾਕੇ ਦੇ ਅਧੀਨ ਬੁਲਹਾੜ-ਬਾਈਲਾ ਰੋਡ ‘ਤੇ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਲ੍ਹਾ ਪ੍ਰਸ਼ਾਸਨ ਨੂੰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਜ਼ਖਮੀਆਂ ਦਾ ਤੁਰੰਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।