ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋਸ਼ੀ ਨੂੰ ਬਠਿੰਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਬਠਿੰਡਾ ਦੇ ਪਿੰਡ ਕੋਟਫੱਤਾ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਅੰਮ੍ਰਿਤ ਸਿੰਘ ਵਾਸੀ ਸਮਾਓ ਨੂੰ ਗ੍ਰਿਫਤਾਰ ਕੀਤਾ ਹੈ। ਮੂਸੇਵਾਲਾ ਕਤਲਕਾਂਡ ਤੋਂ ਬਾਅਦ ਮਾਨ ਸਰਕਾਰ ਵੱਲੋਂ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਕਾਫੀ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ ਤੇ ਲਗਾਤਾਰ ਵੱਡੇ-ਵੱਡੇ ਗੈਂਗਸਟਰਾਂ ‘ਤੇ ਪਕੜ ਬਣਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਸਾਬਕਾ CM ਕੈਪਟਨ ਦੇ OSD ਸੰਦੀਪ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਖੇਡ ਕਿੱਟਾਂ-RO ‘ਤੇ ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ
ਅੱਜ ਕਾਬੂ ਕੀਤੇ ਗਏ ਦੋਸ਼ੀ ਤੋਂ 30 ਬੋਰ ਦਾ ਪਿਸਤੌਲ, 2 ਮੈਗਜ਼ੀਨ ਦੇਸੀ ਤੇ 3 ਕਾਰਤੂਸਰ ਬਰਾਮਦ ਕੀਤੇ ਗਏ ਹਨ। ਏਜੀਟੀਐੱਫ ਦੇ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਤਰਾਖੰਡ ਵਿਚ ਕਤਲ ਕਰਕੇ ਭੱਜੇ ਗੈਂਗਸਟਰਾਂ ਦੀ ਪੁੱਛਗਿਛ ਵਿਚ ਇਹ ਸਾਹਮਣੇ ਆਇਆ ਸੀ ਕਿ ਅੰਮ੍ਰਿਤ ਸਿੰਘ, ਮਨਦੀਪ ਸਿੰਘ ਤੇ ਜੱਸਾ ਸਿੰਘ ਵੱਲੋਂ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕੀਤੇ ਜਾਂਦੇ ਹਨ ਜਿਸ ‘ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤ ਸਿੰਘ ਨੂੰ ਕੋਟਫੱਤਾ ਤੋਂ ਗ੍ਰਿਫਤਾਰ ਕੀਤਾ ਗਿਆ ਤੇ ਉਸ ਦੇ 2 ਸਾਥੀਆਂ ਦੀ ਭਾਲ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: