ਪੰਜਾਬ ਪੁਲਿਸ ਦੇ ਡਾਇਰੈਕਟਰ-ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਭੂਪੀ ਰਾਣਾ ਗੈਂਗ ਦੇ ਇੱਕ ਮੁੱਖ ਸ਼ੂਟਰ ਨੂੰ ਬਰਵਾਲਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਗੈਂਗਸਟਰ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਵਿੱਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਸੀ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਇੱਕ ਪਿਸਤੌਲ ਸਮੇਤ ਪੰਜ ਰੌਂਦ ਬਰਾਮਦ ਕੀਤੇ ਹਨ। ਇਹ ਘਟਨਾ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬੰਟੀ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ ਹੋਈ ਹੈ।
ਡੀਜੀਪੀ ਨੇ ਕਿਹਾ ਕਿ ਏਜੀਟੀਐਫ ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਕਿਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਹ ਜੁਲਾਈ, 2022 ਵਿੱਚ ਹੋਏ ਬਲਟਾਣਾ ਮੁਕਾਬਲੇ ਵਿੱਚ ਲੋੜੀਂਦਾ ਸੀ। ਐਨਕਾਊਂਟਰ ਵਿੱਚ ਭੂਪੀ ਰਾਣਾ ਗੈਂਗ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ‘ਚੋਂ ਇਕ ਗੈਂਗਸਟਰ ਅਤੇ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ : ਦੋ ਤੇਜ਼ ਰਫ਼ਤਾਰ ਕਾਰਾਂ ਦੀ ਜ਼ਬਰਦਸਤ ਟੱਕਰ ‘ਚ 4 ਲੋਕਾਂ ਦੀ ਮੌਤ, ਮਾਤਾ ਰਾਣੀ ਦੇ ਦਰਸ਼ਨ ਕਰਕੇ ਪਰਤ ਰਹੇ ਸੀ ਘਰ
ਅੰਕਿਤ ਨੂੰ 17 ਜੁਲਾਈ, 2022 ਨੂੰ ਆਈਪੀਸੀ ਦੀ ਧਾਰਾ 353, 186, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਦਰਜ ਕੀਤੇ ਗਏ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਹਰਿਆਣਾ ਅਤੇ ਪੰਜਾਬ ਵਿੱਚ ਦਰਜ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। ਉਹ ਜ਼ੀਰਕਪੁਰ ਦੇ 15, ਪੰਚਕੂਲਾ ਦੇ 10 ਹੋਟਲ ਮਾਲਕਾਂ ਅਤੇ ਇਸ ਖੇਤਰ ਦੇ ਹੋਰ ਕਾਰੋਬਾਰੀਆਂ ਤੋਂ ਪੈਸੇ ਵਸੂਲਣ ਵਿੱਚ ਸ਼ਾਮਲ ਸੀ।
ਵੀਡੀਓ ਲਈ ਕਲਿੱਕ ਕਰੋ -: