Major Singh a : ਜਲੰਧਰ : ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ । ਉਹ ਕੁਝ ਦਿਨਾਂ ਤੋਂ ਬੀਮਾਰ ਸਨ ਤੇ ਜਲੰਧਰ ਦੇ ਇੱਕ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਉਨ੍ਹਾਂ ਨੇ ਸ਼ਨੀਵਾਰ ਸਵੇਰੇ 6.30 ਵਜੇ ਆਖਰੀ ਸਾਹ ਲਿਆ। ਉਹ ਪੰਜਾਬ ਪ੍ਰੈਸ ਕਲੱਬ ਦੇ ਜਨਰਲ ਸੱਕਤਰ ਸੀ ਅਤੇ ਪਹਿਲਾਂ ਇਸ ਦੇ ਪ੍ਰਧਾਨ ਸਨ। ਉਨ੍ਹਾਂ ਪੰਜਾਬ ਪ੍ਰੈਸ ਕਲੱਬ ਦੀ ਸਥਾਪਨਾ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ। ਉਹ ਕੁਝ ਸਮੇਂ ਲਈ ਆਮ ਆਦਮੀ ਪਾਰਟੀ ਨਾਲ ਵੀ ਜੁੜੇ ਰਹੇ। ਮੇਜਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਉਨ੍ਹਾਂ ਦੇ ਦੇਹਾਂਤ ਨੇ ਪੱਤਰਕਾਰ ਭਾਈਚਾਰੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਸੋਗ ‘ਚ ਪ੍ਰੈਸ ਕਲੱਬ ਸ਼ੁੱਕਰਵਾਰ ਨੂੰ ਬੰਦ ਰਹੇਗਾ। ਮੇਜਰ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਸ਼ਾਮ 4 ਵਜੇ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਨੂੰ ਪੱਤਰਕਾਰੀ ਦੇ ਖੇਤਰ ਵਿਚ ਵਿਆਪਕ ਤਜ਼ਰਬਾ ਸੀ ਅਤੇ ਉਹ ਹੋਰ ਅਦਾਰਿਆਂ ਤੋਂ ਇਲਾਵਾ ਮੁੱਖ ਤੌਰ ‘ਤੇ ਰੋਜ਼ਾਨਾ ਅਜੀਤ ਨਾਲ ਜੁੜੇ ਰਹੇ।