ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਇਕ ਵਾਰ ਫਿਰ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਨਾ ਕੀਤੇ ਜਾਣ ‘ਤੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਸਰਕਾਰ ਦੇ ਇਸ ਕਦਮ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਇਸ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖ ਕੌਮ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਗਿਆਨੀ ਰਘਬੀਰ ਸਿੰਘ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕਤਲ ਅਤੇ ਬਲਾਤਕਾਰ ਦੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਰਾਮ ਰਹੀਮ ਨੂੰ ਸਰਕਾਰ ਨੇ ਇੱਕ ਵਾਰ ਫਿਰ ਪੈਰੋਲ ਦਿੱਤੀ ਹੈ, ਜਿਸ ‘ਤੇ ਸਮੁੱਚੇ ਖ਼ਾਲਸਾ ਪੰਥ ਨੂੰ ਸਖ਼ਤ ਇਤਰਾਜ਼ ਹੈ। ਇਹ ਕਾਤਲ ਜੇਲ੍ਹ ਵਿੱਚ ਬੰਦ ਹੈ, ਇਸ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਦੂਜੇ ਪਾਸੇ ਬੰਦੀ ਸਿੱਖ ਹਨ, ਜੋ 30-32 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਨੂੰ ਸਰਕਾਰਾਂ ਵੱਲੋਂ ਕਿਸੇ ਤਰ੍ਹਾਂ ਵੀ ਰਿਹਾਈ ਨਹੀਂ ਦਿੱਤੀ ਜਾ ਰਹੀ। ਭਾਰਤ ਵਿੱਚ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਸਰਕਾਰਾਂ ਵੱਲੋਂ ਵਾਰ-ਵਾਰ ਪੈਰੋਲ ਦੇ ਕੇ ਸਾਨੂੰ ਜ਼ਲੀਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਮਨੁੱਖੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਸਰਕਾਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਤੁਰੰਤ ਰਿਹਾਅ ਕਰੇ।
ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ। ਉਸ ਨੂੰ ਸਿਰਸਾ ਡੇਰੇ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਪਹਿਲਾਂ ਸਿਰਸਾ ਤੋਂ ਉਸ ਲਈ ਘੋੜੇ ਅਤੇ ਗਾਵਾਂ ਲਿਆਂਦੀਆਂ ਜਾ ਚੁੱਕੀਆਂ ਹਨ ਅਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਭਾਰਤ ਦੀ 7 ਸਾਲਾਂ ਧੀ ਨੂੰ ਮਿਲਿਆ ਵਧਾਇਆ ਮਾਨ, UK ‘ਚ ਮਿਲਿਆ ਪੁਆਇੰਟਸ ਆਫ ਲਾਈਟ ਐਵਾਰਡ
ਦੱਸ ਦੇਈਏ ਕਿ ਰਾਮ ਰਹੀਮ ਦਾ ਜਨਮਦਿਨ 15 ਅਗਸਤ ਨੂੰ ਹੈ, ਇਸ ਲਈ ਸਜ਼ਾ ਮਿਲਣ ਤੋਂ ਬਾਅਦ ਉਹ ਪਹਿਲੀ ਵਾਰ ਜੇਲ ਦੇ ਬਾਹਰ ਪ੍ਰੇਮੀਆਂ ਵਿਚਾਲੇ ਜਨਮਦਿਨ ਮਨਾਏਗਾ। ਰਾਮ ਰਹੀਮ ਨੂੰ ਇਸ ਸਾਲ ਜਨਵਰੀ ‘ਚ 40 ਦਿਨਾਂ ਦੀ ਪੈਰੋਲ ਮਿਲੀ ਸੀ। 30 ਮਹੀਨਿਆਂ ਦੀ ਕੈਦ ਵਿੱਚ ਰਾਮ ਰਹੀਮ ਦੀ ਇਹ 7ਵੀਂ ਪੈਰੋਲ ਹੈ।
ਵੀਡੀਓ ਲਈ ਕਲਿੱਕ ਕਰੋ -: