ਤਿਰੰਗੇ ਝੰਡੇ ਦਾ ਅਪਮਾਨ ਕਰਨਾ ਇੱਕ ਬੰਦੇ ਨੂੰ ਮਹਿੰਗਾ ਪਿਆ। ਉਸ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਸ ਦੀ ਵੀਡੀਓ ਬਣ ਜਾਏਗੀ ਤੇ ਉਸ ਨੂੰ ਇਸ ਦੀ ਸਜ਼ਾ ਭੁਗਤਣੀ ਪਏਗੀ। ਦਰਅਸਲ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਬੰਦਾ ਤਿਰੰਗੇ ਨਾਲ ਸਕੂਟੀ ਦੀ ਸਫਾਈ ਕਰਦਾ ਦਿਖਾਈ ਦੇ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਪੁਲਿਸ ਨੇ ਉਸਦੀ ਸਕੂਟੀ ਵੀ ਜ਼ਬਤ ਕਰ ਲਈ ਹੈ ਅਤੇ ਤਿਰੰਗਾ ਵੀ ਬਰਾਮਦ ਕਰ ਲਿਆ ਹੈ। ਹਾਲਾਂਕਿ ਇਹ ਸਕੂਟੀ ਕਿਸ ਦੇ ਨਾਂ ‘ਤੇ ਹੈ, ਪੁਲਸ ਨੇ ਇਸ ਦਾ ਖੁਲਾਸਾ ਨਹੀਂ ਕੀਤਾ ਹੈ।
29 ਸੈਕਿੰਡ ਦੇ ਵੀਡੀਓ ‘ਚ ਵਿਅਕਤੀ ਤਿਰੰਗੇ ਦਾ ਅਪਮਾਨ ਕਰਦਾ ਨਜ਼ਰ ਆ ਰਿਹਾ ਹੈ। ਉਸਨੇ ਪਹਿਲਾਂ ਸੀਟ ਸਾਫ਼ ਕੀਤੀ, ਫਿਰ ਸਾਹਮਣੇ ਵਾਲਾ ਸ਼ੀਸ਼ਾ ਪੂੰਝਿਆ। ਇਸ ਤੋਂ ਬਾਅਦ ਪੂਰੀ ਸਕੂਟੀ ਨੂੰ ਤਿਰੰਗੇ ਨਾਲ ਸਾਫ਼ ਕੀਤਾ ਗਿਆ। ਪੁਲਿਸ ਮੁਤਾਬਕ ਸਕੂਟੀ ਦਾ ਬੀਮਾਂ ਵੀ ਖਤਮ ਹੋ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹਰ ਰੋਜ਼ ਇਸੇ ਤਰ੍ਹਾਂ ਆਪਣੀ ਸਕੂਟੀ ਸਾਫ਼ ਕਰਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਮਾਮਲੇ ਦਾ ਨੋਟਿਸ ਲੈਂਦਿਆਂ ਦਿੱਲੀ ਪੁਲਿਸ ਨੇ ਕਿਹਾ- ਤਿਰੰਗੇ ਦਾ ਅਪਮਾਨ ਕਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਵਿਰੁੱਧ ਦੋ ਧਾਰਾਵਾਂ ਤਹਿਤ ਨੈਸ਼ਨਲ ਆਨਰ ਦੇ ਅਪਮਾਨ ਦੀ ਰੋਕਥਾਮ ਐਕਟ, 1971 ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।