ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਲਈ ਅਧਿਕਾਰੀਆਂ ਨੂੰ ਵੀ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਜ਼ਿਲ੍ਹੇ ਵਿਚ ਕਿਤੇ ਵੀ ਨਾਜਾਇਜ਼ ਮਾਈਨਿੰਗ ਨਾ ਹੋਣ ਦਿਓ ਪਰ ਇਨ੍ਹਾਂ ਸਾਰਿਆਂ ਦੇ ਬਾਵਜੂਦ ਜ਼ਿਲ੍ਹਾ ਗੁਰਦਾਸਪੁਰ ਵਿਚ ਮਾਫੀਆ ਦੇ ਹੌਸਲੇ ਬੁਲੰਦ ਹਨ।
ਦਿਨ-ਦਿਹਾੜੇ ਗੁਰਦਾਸਪੁਰ ਦੀ ਸਠਿਆਲੀ ਨਹਿਰ ਵਿਚੋਂ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਦੋਂ ਮੀਡੀਆ ਵੱਲੋਂ ਮੌਕੇ ‘ਤੇ ਕਵਰੇਜ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਰੇਤ ਮਾਫੀਆ ਮੌਕੇ ਤੋਂ ਭੱਜਦਾ ਦਿਖਾਈ ਦਿੱਤਾ। ਜਦੋਂ ਪੁਲਿਸ ਨੂੰ ਫੋਨ ਕੀਤਾ ਤਾਂ ਪੁਲਿਸ ਵੀ ਲਗਭਗ 2 ਘੰਟੇ ਬਾਅਦ ਪਹੁੰਚੀ ਜਿਸ ਦੌਰਾਨ ਪੁਲਿਸ ਨੇ ਮੰਨਿਆ ਕਿ ਪਿੰਡ ਡਲਾ ਗੋਰੀਆ ਦਾ ਇਕ ਵਿਅਕਤੀ ਨਾਜਾਇਜ਼ ਤਰੀਕੇ ਨਾਲ ਰੇਤ ਕੱਢਦਾ ਹੈ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਬਾਅਦ ਜਦੋਂ ਮੌਕੇ ‘ਤੇ ਰੇਤ ਕੱਢ ਰਹੇ ਵਿਅਕਤੀ ਨਾਲ ਗੱਲ ਕੀਤੀ ਤਾਂ ਉਸ ਨੇ ਆਪਣੀ ਗਲਤੀ ਮੰਨਦੇ ਹੋਏ ਕਿਹਾ ਕਿ ਉਹ ਅੱਗੇ ਤੋਂ ਰੇਤ ਦੀ ਚੋਰੀ ਨਹੀਂ ਕਰੇਗਾ। ਉਸ ਨੇ ਮੰਨਿਆ ਕਿ ਉਹ ਨਾਜਾਇਜ਼ ਢੰਗ ਨਾਲ ਰੇਤ ਦੀ ਤਸਕਰੀ ਕਰ ਰਹੇ ਹਨ।
ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਪੰਜਾਬ ਸਰਕਾਰ ਦਾ ਐਕਸ਼ਨ, ਸ਼ਿਕਾਇਤ ਦਰਜ ਕਰਾਉਣ ਲਈ ਲਾਂਚ ਕੀਤੀ ਈ-ਮੇਲ
ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਹੈ ਕਿ ਪਿੰਡ ਡਲਾ ਗੋਲੀਆ ਦਾ ਇਕ ਵਿਅਕਤੀ ਜਿਸ ਦਾ ਨਾਂ ਅਰਜੁਨ ਦੱਸਿਆ ਜਾ ਰਿਹਾ ਹੈ, ਇਸ ਨਾਜਾਇਜ਼ ਧੰਦੇ ਵਿਚ ਸ਼ਾਮਲ ਹਨ ਜਿਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਨਹਿਰ ‘ਤੇ ਲੱਗੇ ਰੇਤ ਦੇ ਢੇਰਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: