ਚੰਡੀਗੜ੍ਹ ਪੁਲਿਸ ਨੇ ਬੀਤੀ ਰਾਤ ਗਸ਼ਤ ਦੌਰਾਨ ਜੀਂਦ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ 32 ਬੋਰ ਦੇ ਰਿਵਾਲਵਰ ਸਮੇਤ ਕਾਬੂ ਕੀਤਾ ਹੈ। ਸੂਚਨਾ ਮੁਤਬਕ ਬਰਾਮਦ ਕੀਤਾ ਗਿਆ ਰਿਵਾਲਵਰ ਸਮਾਲ ਆਰਮਜ਼ ਫੈਕਟਰੀ (SAF) ਕਾਨਪੁਰ ਦਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ 36 ਕਾਰਤੂਸ ਵੀ ਬਰਾਮਦ ਹੋਇਆ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਜਾਣਕਰੀ ਅਨੁਸਾਰ ਮੌਲੀ ਜਾਗਰਣ ਪੁਲਿਸ ਦੀ ਟੀਮ ਬੀਤੀ ਰਾਤ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਰਾਤ ਕਰੀਬ 1 ਵਜੇ ASI ਆਜ਼ਾਦ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਮੁਲਜ਼ਮਾਂ ਨੂੰ ਮੌਲੀ ਜਾਗਰਣ ਦੀ ਭੱਠਾ ਕਲੋਨੀ ਦੇ ਪਿੱਛੇ ਤੋਂ ਕਾਬੂ ਕੀਤਾ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਜਦੋਂ ਉਨ੍ਹਾਂ ਕੋਲੋਂ ਰਿਵਾਲਵਰ ਅਤੇ ਕਾਰਤੂਸ ਨੂੰ ਚੰਡੀਗੜ੍ਹ ਲਿਜਾਣ ਦਾ ਲਾਇਸੈਂਸ ਮੰਗਿਆ ਗਿਆ, ਪਰ ਉਹ ਇਹ ਨਹੀਂ ਦਿਖਾ ਸਕੇ। ਫੜੇ ਗਏ ਮੁਲਜ਼ਮ ਦੀ ਪਛਾਣ ਗੋਵਿੰਦ ਵਾਸੀ ਵਿਸ਼ਵਕਰਮਾ ਕਲੋਨੀ, ਜੀਂਦ (ਹਰਿਆਣਾ) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਅਜਨਾਲਾ ਰੋਡ ‘ਤੇ 2 ਅਧਿਆਪਕਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌ.ਤ
ਮੌਲੀ ਜਾਗਰਣ ਪੁਲਿਸ ਨੇ ਪੁੱਛਗਿੱਛ ‘ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ ਬਰਾਮਦ ਹੋਏ ਰਿਵਾਲਵਰ ਅਤੇ ਕਾਰਤੂਸ ਜ਼ਬਤ ਕਰ ਲਏ ਗਏ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮ ਤੋਂ ਹੋਰ ਜਾਣਕਰੀ ਹਾਸਲ ਕਰਨ ਵਿੱਚ ਲੱਗੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: