ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿਚ ਸੀਬੀਆਈ ਨੇ ਕੋਰਟ ਵਿਚ ਨਵਾਂ ਦੋਸ਼ ਪੱਤਰ ਪੇਸ਼ ਕੀਤਾ ਜਿਸ ਵਿਚ ਪਹਿਲੀ ਵਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ ਪੱਤਰ ਵਿਚ ਬੁਚੀ ਬਾਬੂ, ਅਮਨਦੀਪ ਸਿੰਘ ਢੱਲ ਤੇ ਅਰਜੁਨ ਪਾਂਡੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ। ਸੀਬੀਆਈ ਸ਼ਰਾਬ ਨੀਤੀ ਵਿਚ ਹੋਈ ਕਥਿਤ ਬੇਨਿਯਮੀ ਨੂੰ ਲੈ ਕੇ ਜਾਂਚ ਕਰ ਰਹੀ ਹੈ। ਇਸ ਨੂੰ ਲੈ ਕੇ ਕੇਂਦਰੀ ਜਾਂਚ ਏਜੰਸੀ ਨੇ 26 ਫਰਵਰੀ ਨੂੰ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ।
ਈਡੀ ਵੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਸਿਸੋਦੀਆ ਤੋਂ ਪੁੱਛਗਿਛ ਕਰਦੇ ਹੋਏ ਦਾਅਵਾ ਕਰ ਰਹੀ ਹੈ ਕਿ ਆਬਕਾਰੀ ਨੀਤੀ ਵਿਚ ਹੋਏ ਭ੍ਰਿਸ਼ਟਾਚਾਰ ਵਿਚ ਸਿਸੋਦੀਆ ਦੀ ਮੁੱਖ ਸਾਜ਼ਿਸ਼ਕਰਤਾ ਹੈ। ਦੋਸ਼ ਹੈ ਕਿ ਦਿੱਲੀ ਸਰਕਾਰ ਦੀ 2021-22 ਦੀ ਆਬਕਾਰੀ ਨੀਤੀ ਵਿਚ ਸ਼ਰਾਬ ਕਾਰੋਬਾਰੀਆਂ ਨੂੰ ਲਾਇਸੈਂਸ ਦੇਣ ਲਈ ਕੁਝ ਡੀਲਰਾਂ ਨੂੰ ਫਾਇਦਾ ਪਹੁੰਚਾਇਆ ਗਿਆ ਜਿਨ੍ਹਾਂ ਨੇ ਕਥਿਤ ਤੌਰ ‘ਤੇ ਇਸ ਲਈ ਰਿਸ਼ਵਤ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: