ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਦਾ ਸਿਲਸਿਲਾ ਜਾਰੀ ਹੈ। 5 ਘੰਟਿਆਂ ਵਿੱਚ 34.10 ਫੀਸਦੀ ਵੋਟਾਂ ਪਈਆਂ ਹਨ। ਦੁਪਹਿਰ 1 ਵਜੇ ਤੱਕ ਰਾਜ ਦੇ 23 ਵਿੱਚੋਂ 13 ਜ਼ਿਲ੍ਹਿਆਂ ਵਿੱਚ 35 ਫੀਸਦੀ ਤੋਂ ਵੱਧ ਵੋਟਾਂ ਪਈਆਂ। ਇਨ੍ਹਾਂ ਵਿੱਚ ਸਭ ਤੋਂ ਵੱਧ 40.59 ਫੀਸਦੀ ਵੋਟਾਂ ਫਾਜ਼ਿਲਕਾਂ ਵਿੱਚ ਪਈਆਂ ਹਨ, ਜਦਕਿ ਮੋਹਾਲੀ ਵਿੱਚ ਸਭ ਤੋਂ ਘੱਟ ਯਾਨੀ 27.22 ਫੀਸਦੀ ਵੋਟਿੰਗ ਦਰਜ ਕੀਤੀ ਗਈਹੈ। ਇਸ ਤੋਂ ਪਹਿਲਾਂ ਰਾਜ ਵਿੱਚ ਸਵੇਰੇ 9 ਵਜੇ ਤੱਕ 4.80 ਫੀਸਦੀ ਤੇ 11 ਵਜੇ ਤੱਕ 17.77 ਫੀਸਦੀ ਵੋਟਾਂ ਪਈਆਂ।
ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੁਧਿਆਣਾ ਦੇ ਸਰਾਭਾ ਨਗਰ ਵਿਚ ਵੋਟ ਪਾਈ ਗਈ, ਜੋ ਇਸ ਦੌਰਾਨ ਆਮ ਵੋਟਰਾਂ ਵਾਂਗ ਲਾਈਨ ਵਿਚ ਲੱਗੇ ਤੇ ਆਪਣੀ ਵਾਰੀ ਦਾ ਇੰਤਜ਼ਾਰ ਕੀਤਾ। ਤਿਵਾੜੀ ਨੇ ਕਿਹਾ ਕਿ ਲੋਕਤੰਤਰ ਵਿਚ ਜੋ ਸੰਵਿਧਾਨ ਡਾ. ਬੀ. ਆਰ. ਅੰਬੇਡਕਰ ਨੇ ਸਾਨੂੰ ਦਿੱਤਾ ਹੈ, ਉਸ ਵਿਚ ਹਰ ਨਾਗਰਿਕ ਸਮਾਨ ਹੈ। ਜਦੋਂ ਵੋਟ ਪਾਉਣ ਜਾਓ ਅਤੇ ਤੁਹਾਡੇ ਅੱਗੇ ਕੋਈ ਖੜ੍ਹਾ ਹੋਵੇ ਤਾਂ ਸ਼ਿਸ਼ਟਾਚਾਰ ਇਹ ਕਹਿੰਦਾ ਹੈ ਕਿ ਤੁਸੀਂ ਆਪਣੀ ਵਾਰੀ ਦਾ ਇੰਤਜ਼ਾਰ ਕਰੋ।ਅੱਜ ਆਪਣੀ ਵਾਰੀ ਦਾ ਇੰਤਜ਼ਾਰ ਕਰਕੇ ਤੇ ਵੋਟ ਪਾ ਕੇ ਉਹ ਆਪਣੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਹਨ।
ਇਸ ਤੋਂ ਇਲਾਵਾ ਲੁਧਿਆਣਾ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਤੇ ਬੇਟੀ ਸੁਰਭੀ ਨੇ ਮਾਲਵਾ ਖਾਲਸਾ ਸਕੂਲ ਵਿਚ ਵੋਟ ਪਾਈ। ਆਸ਼ੂ ਦੀ ਧੀ ਨੇ ਪਹਿਲੀ ਵਾਰ ਵੋਟਿੰਗ ਕੀਤੀ। ਹਲਕਾ ਆਤਮਨਗਰ ਤੋਂ ਸਿਮਰਜੀਤ ਸਿੰਘ ਬੈਂਸ ਨੇ ਵੀ ਵੋਟ ਪਾਈ। ਉਨ੍ਹਾਂ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਪੰਜਾਬ ਦੇ ਹੱਕ ਨੂੰ ਮੁੱਖ ਰੱਖਦੇ ਹੋਏ ਜਾਤੀ ਧਰਮ ਤੋਂ ਉਪਰ ਉਠ ਕੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਮੁੱਖ ਰੱਖਦੇ ਹੋਏ ਵੋਟ ਪਾਓ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਨੇਤਾ ਪਵਨ ਦੀਵਾਨ ਵੀ ਮੌਜੂਦ ਰਹੇ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਲੁਧਿਆਣਾ ਤੋਂ ਹਲਕਾ ਪੂਰਬੀ ਦੇ ਕਾਂਗਰਸੀ ਉਮੀਦਵਾਰ ਸੰਜੇ ਤਲਵਾੜ ਨੇ ਵੋਟ ਪਾਈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿਚ ਵੋਟਿੰਗ ਕਰੋ।