ਭਗਵੰਤ ਮਾਨ ਦੇ ਅੱਜ ਮੁੱਖ ਮੰਤਰੀ ਅਹੁਦੇ ਦਾ ਸਹੁੰ ਚੁੱਕ ਖਟਕੜ ਕਲਾਂ ਵਿੱਚ ਸ਼ਹੀਦੀ ਯਾਦਗਰ ਦੇ ਗ੍ਰਾਊਂਡ ਵਿੱਚ ਹੋ ਰਿਹਾ ਹੈ, ਜਿਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਉਨ੍ਹਾਂ ਦੀ ਕੈਬਨਿਟ ਮੌਜੂਦ ਹੋਵੇਗੀ। ਆਮ ਆਦਮੀ ਪਾਰਟੀ ਨੇ ਦੂਜੀਆਂ ਪਾਰਟੀਆਂ ਤੇ ਕਈ ਕਲਕਾਰਾਂ ਸਣੇ ਫਿਲਮੀ ਹਸਤੀਆਂ ਨੂੰ ਵੀ ਸੱਦਾ ਦਿੱਤਾ ਹੈ। ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ ਨੂੰ ਵੀ ਸੱਦਾ ਦਿੱਤਾ ਗਿਆ ਹੈ ਪਰ ਉਹ ਸਮਾਗਮ ਵਿੱਚ ਮੌਜੂਦ ਨਹੀਂ ਹੋ ਸਕਣਗੇ।
ਮਨੀਸ਼ ਤਿਵਾੜੀ ਨੇ ਪਹਿਲਾਂ ਤਾਂ ਭਗਵੰਤ ਮਾਨ ਨੂੰ ਸਹੁੰ-ਚੁੱਕ ਸਮਾਰੋਹ ਵਿੱਚ ਸੱਦਾ ਦੇਣ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਦ ਦੇ ਸੈਸ਼ਨ ਕਰਕੇ ਉਹ ਸਮਾਗਮ ਵਿੱਚ ਨਹੀਂ ਪਹੁੰਚ ਸਕਣਗੇ। ਇਸ ਤੋਂ ਬਾਅਦ ਉਨ੍ਹਾਂ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਰੋਹ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਹਾਸੋ-ਹੀਣਾ ਹੈ ਕਿ ਉਨ੍ਹਾਂ ਦੇ ਆਪਣੇ ਵਿਧਾਇਕ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਮਾਨ ਦੇ ਸਹੁੰ ਚੁੱਕ ਸਮਾਰੋਹ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਨਵੋਜਤ ਸਿੱਧੂ ਨੂੰਵੀ ਸੱਦਾ ਭੇਜਿਆ ਗਿਆ ਹੈ। ਕਾਮੇਡੀਅਨ ਕਪਿਲ ਸ਼ਰਮਾ, ਰਾਜੂ ਸ਼੍ਰੀਵਾਸਤਵ ਸਣੇ ਕਈ ਫਿਲਮੀ ਹਸਤੀਆਂ ਦੇ ਵੀ ਪਹੁੰਚਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਵੱਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਓਡਿਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਸਣੇ ਕਈ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: