ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਉਥਲ-ਪੁਥਲ ਜਾਰੀ ਹੈ। ਕਾਂਗਰਸ ਵੱਲੋਂ ਅੱਜ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ, ਜਿਸ ‘ਤੇ ਮਨੀਸ਼ ਤਿਵਾੜੀ ਨੇ ਹੈਰਾਨਗੀ ਜਤਾਈ।
ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੂੰ ਬਿਨਾਂ ਕਿਸੇ ਨੋਟਿਸ ਦੇ ਅਚਾਨਕ ਬਾਹਰ ਕੱਢ ਦਿੱਤਾ ਗਿਆ, ਉਨ੍ਹਾਂ ਨੂੰ ਕਾਂਗਰਸ ਦੀ ਇਸ ਕਾਰਵਾਈ ‘ਤੇ ਬਹੁਤ ਹੈਰਾਨੀ ਹੋ ਰਹੀ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਜਦੋਂ ਅੱਤਵਾਦ ਦੇ ਦਿਨਾਂ ਵਿੱਚ ਪੰਜਾਬ ਵਿੱਚ ਕੋਈ ਪੈਸਾ ਲਾਉਣ ਲਈ ਤਿਆਰ ਨਹੀਂ ਸੀ, ਤਾਂ 1980 ਦੇ ਦਹਾਕੇ ਵਿੱਚ ਪੈਪਸਿਕੋ ਨੂੰ ਪੰਜਾਬ ਲੈ ਕੇ ਆਏ। ਉਨ੍ਹਾਂ ਦਿਨਾਂ ਵਿੱਚ ਉਹੀ ਇੱਕ ਕਾਂਗਰਸੀ ਸਨ।
ਦੱਸਣਯੋਗ ਹੈ ਕਿ ਕੇਵਲ ਸਿੰਘ ਢਿੱਲੋਂ, ਜੋ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਸਨ, ਨੂੰ ਕਾਂਗਰਸ ਨੇ ਅੱਜ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ। ਹਾਈਕਮਾਨ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ। ਕੇਵਲ ਸਿੰਘ ਢਿੱਲੋਂ ਟਿਕਟ ਨਾ ਮਿਲਣ ਕਰਕੇ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੂਜੇ ਪਾਸੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ ਤੇ ਨਾ ਹੀ ਪਾਰਟੀ ਵੱਲੋਂ ਇਸ ਬਾਰੇ ਕੋਈ ਪੱਤਰ ਮਿਲਿਆ ਹੈ।
ਢਿੱਲੋਂ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਕੋਈ ਪਤੱਰ ਮਿਲਿਆ ਹੈ ਅਤੇ ਨਾ ਹੀ ਇਸ ਸਬੰਧੀ ਕੁਝ ਮਿਲਿਆ ਹੈ। ਉਨ੍ਹਾਂ ਤਿੱਖੇ ਤੇਵਰ ਦਿਖਾਉਂਦਿਆਂ ਕਿਹਾ ਜਦੋਂ ਮੈਨੂੰ ਪਾਰਟੀ ਤੋਂ ਕੋਈ ਪੱਤਰ ਮਿਲੇਗਾ ਤਾਂ ਮੈਂ ਪਾਰਟੀ ਨੂੰ ਉਸਦਾ ਠੋਕਵਾਂ ਜਵਾਬ ਦੇਵਾਂਗਾ।