ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਰੇਤ ਦੇ ਰੇਟਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਹੁਣ ਪੰਜਾਬ ਵਿ4ਚ ਪਹਿਲਾਂ ਰੇਤ ਦੀ ਸਾਈਟ ‘ਤੇ ਜੋ ਰੇਟ 9.50 ਪ੍ਰਤੀ ਕਿਊਬਿਕ ਫੁਟ ਤੈਅ ਕੀਤੇ ਗਏ ਸਨ, ਉਨ੍ਹਾਂ ਨੂੰ ਹੁਣ 5.50 ਪ੍ਰਤੀ ਕਿਊਬਿਕ ਫੁਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਮੰਤਰੀ ਅਮਨ ਅਰੋੜਾ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਪੰਜਾਬ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਣ ਜਾ ਰਿਹਾ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੁਣ ਪੈਟਰੋਲ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮੰਤਰੀ ਮੰਡਲ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ। ਇਹ ਨੀਤੀ ਵਪਾਰੀਆਂ ਨਾਲ ਸਲਾਹ ਕਰਕੇ ਤਿਆਰ ਕੀਤੀ ਗਈ ਹੈ ਅਤੇ ਇਸ ਵਿੱਚ ਉਨ੍ਹਾਂ ਦੇ ਸੁਝਾਅ ਵੀ ਸ਼ਾਮਲ ਕੀਤੇ ਗਏ ਹਨ। ਮੰਤਰੀ ਮੰਡਲ ਨੇ ਹੋਰ ਫੈਸਲਿਆਂ ਦੇ ਨਾਲ-ਨਾਲ ਪੰਜਾਬ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਮਾਨ ਕੈਬਨਿਟ ਵੱਲੋਂ ਸੈੱਸ ਲਾਉਣ ‘ਤੇ ਲੱਗੀ ਮੋਹਰ
ਇਸ ਮੀਟਿੰਗ ਵਿੱਚ ਕੈਦੀਆਂ ਦੀ ਰਿਹਾਈ ਦੀ ਸੂਚੀ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਕੈਬਨਿਟ ਨੇ ਕੈਦੀਆਂ ਦੇ ਕੁਝ ਨਾਵਾਂ ‘ਤੇ ਮੋਹਰ ਲਾਈ ਗਈ, ਜਿਨ੍ਹਾਂ ਨੂੰ ਰਿਹਾਅ ਕੀਤਾ ਜਾਏਗਾ। ਤੁਹਾਨੂੰ ਦੱਸ ਦੇਈਏ ਕਿ ਇਹ ਉਹੀ ਸੂਚੀ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਸੀ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਕਿ ਕੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ‘ਤੇ ਕੈਬਨਿਟ ਨੇ ਮੋਹਰ ਲਾਈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -: