ਪੰਜਾਬ ਵਿਧਾਨ ਸਭਾ ਸੈਸ਼ਨ ਦਾ ਮੁੱਦਾ ਗਰਮਾਇਆ ਹੋਇਆ ਹੈ। ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੈਸ਼ਨ ਵਿੱਚ ਕੀਤੀ ਜਾ ਰਹੀ ਕਾਰਵਾਈ ਦਾ ਬਿਓਰਾ ਮੰਗਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਠੀ ਦਾ ਜਵਾਬ ਭੇਜਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚ ਜੀ.ਐੱਸ.ਟੀ., ਪਰਾਲੀ ਤੇ ਬਿਜਲੀ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾਣੀ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਸੱਦਣ ਲਈ ਮਨਜ਼ੂਰੀ ਮੰਗੀ ਸੀ। ਰਾਜਪਾਲ ਵੱਲੋਂ ਕਾਰਵਾਈ ਦਾ ਬਿਓਰਾ ਮੰਗਣ ‘ਤੇ ਸੀ.ਐੱਮ. ਨੇ ਕਿਹਾ ਸੀ ਕਿ ਹੁਣ ਤਾਂ ਹੱਦ ਹੋ ਗਈ, 75 ਸਾਲਾਂ ਵਿੱਚ ਅੱਜ ਤੱਕ ਕਿਸੇ ਰਾਜਪਾਲ ਨੇ ਇਸ ਤਰ੍ਹਾਂ ਦੀ ਜਾਣਕਾਰੀ ਨਹੀਂ ਮੰਗੀ।
ਦੱਸ ਦੇਈਏ ਕਿ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਰੱਦ ਕੀਤੇ ਜਾਣ ਮਗਰੋਂ ਸੀ.ਐੱਮ. ਮਾਨ ਨੇ 27 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਸੱਦਣ ਦੀ ਸਿਫਾਰਿਸ਼ ਕੀਤੀ ਸੀ। ਇਸ ‘ਤੇ ਸ਼ੁੱਕਰਵਾਰ ਨੂੰ ਰਾਜਪਾਲ ਦੇ ਦਫਤਰ ਤੋਂ ਵਿਧਾਨ ਸਭਾ ਸਕੱਤਰ ਨੂੰ ਚਿੱਠੀ ਭੇਜ ਕੇ ਕੰਮਕਾਜ ਦਾ ਬਿਓਰਾ ਦੇਣ ਲਈ ਕਿਹਾ ਗਿਆ ਸੀ। ਇਸ ‘ਤੇ ਸੀ.ਐੱਮ. ਮਾਨ ਨੇ ਕਿਹਾ ਸੀ ਕਿ ਵਿਧਾਨ ਮੰਡਲ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਰਾਜਪਾਲ ਦੀ ਸਹਿਮਤੀ ਇੱਕ ਫਾਰਮੈਲਿਟੀ ਹੁੰਦੀ ਹੈ।
ਇਹ ਵੀ ਪੜ੍ਹੋ : CU ਵੀਡੀਓ ਲੀਕ ਕਾਂਡ, ਦੋਸ਼ੀ ਫੌਜ ਦਾ ਜਵਾਨ ਅਰੁਣਾਚਲ ਪ੍ਰਦੇਸ਼ ਤੋਂ ਕਾਬੂ, ਮੋਹਾਲੀ ਲਿਆਏਗੀ ਪੁਲਿਸ
ਵਿਧਾਨਿਕ ਕੰਮ ਦਾ ਫੈਸਲਾ ਬੀਏਸੀ ਅਤੇ ਸਪੀਕਰ ਵੱਲੋਂ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਰਾਜਪਾਲ ਸਾਰੇ ਭਾਸ਼ਣਾਂ ਨੂੰ ਉਨ੍ਹਾਂ ਵੱਲੋਂ ਪ੍ਰਵਾਨ ਕਰਨ ਲਈ ਕਹਿਣਗੇ। ਇਹ ਤਾਂ ਹੱਦ ਹੈ। ਹਾਲਾਂਕਿ ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਪੱਸ਼ਟ ਕੀਤਾ ਸੀ ਕਿ ਇਜਲਾਸ ਦੌਰਾਨ ਸੂਬਾ ਸਰਕਾਰ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਬਿਜਲੀ, ਪਰਾਲੀ ਸਾੜਨ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: