ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮਾਨ ਸਰਕਾਰ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਬਹਾਲ ਕਰ ਦਿੱਤੀ ਗਈ ਹੈ ਪਰ ਸਿੰਘ ਸਾਹਿਬ ਨੇ ਸੁਰੱਖਿਆ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਰੱਖਿਆ ਵਾਪਸ ਲੈਣ ‘ਤੇ ਜਥੇਦਾਰ ਨੇ ਬਿਆਨ ਦਿੱਤਾ ਸੀ ਕਿ ‘ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਮੇਰੇ ਕੋਲ ਕੁੱਲ 5 ਸੁਰੱਖਿਆ ਗਾਰਡ ਸਨ ਜਿਨ੍ਹਾਂ ਵਿਚੋਂ 2 ਸੂਬਾ ਸਰਕਾਰ ਨੇ ਵਾਪਸ ਲੈ ਲਏ ਹਨ ਤੇ ਬਾਕੀ ਦੇ ਜੋ 3 ਸੁਰੱਖਿਆ ਗਾਰਡ ਮੇਰੇ ਕੋਲ ਹਨ, ਮੈਂ ਵਾਪਸ ਕਰ ਰਿਹਾ ਹਾਂ।’
ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜਾਬੀ ਦੀ ਕਹਾਵਤ ਬੋਲਦਿਆਂ ਕਿਹਾ ਸੀ ਕਿ ‘ਭਲਾ ਹੋਇਆ ਮੇਰਾ ਚਰਖਾ ਟੁੱਟਾ, ਜਿੰਦ ਅਜਾਬੋਂ ਛੁੱਟੀ। ਉਨ੍ਹਾਂ ਕਿਹਾ ਕਿ ਖਾਲਸਾ ਪੰਥ, ਸਾਡੇ ਸਿੱਖ ਨੌਜਵਾਨ ਸਕਿਓਰਿਟੀ ਲਈ ਕਾਫੀ ਹਨ। ਸਾਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸੁਰੱਖਿਆ ਨਹੀਂ ਚਾਹੀਦੀ। ਉਨ੍ਹਾਂ ਦੱਸਿਆ ਕਿ ਇਸ ਵਿਚ ਕੋਈ ਦਿੱਕਤ ਵਾਲੀ ਗੱਲ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਆਈਪੀ ਕਲਚਰ ‘ਤੇ ਵੱਡੀ ਕੈਂਚੀ ਫੇਰ ਦਿੱਤੀ ਗਈ। ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਸਣੇ 424 ਲੋਕਾਂ ਦੀ ਸੁਰੱਖਿਆ ਜਾਂ ਤਾਂ ਘਟਾ ਦਿੱਤੀ ਗਈ ਜਾਂ ਵਾਪਸ ਲੈ ਲਈ ਗਈ ਹੈ। ਇਨ੍ਹਾਂ ਵਿਚ ਕਈ ਸਾਬਕਾ ਵਿਧਾਇਕ ਤੇ ਰਸੂਖਦਾਰ ਸ਼ਖਸੀਅਤਾਂ ਸ਼ਾਮਲ ਹਨ।