ਮਾਨ ਸਰਕਾਰ ਵੱਲੋਂ ਲਗਾਤਾਰ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਇਸ ਲਈ ਨਿੱਜੀ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਜ਼ਿਲ੍ਹਾ ਸਿੱਖਿਆ ਅਫਸਰ ਦੀ ਅਗਵਾਈ ‘ਚ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵਿਚ ਕੁਝ ਕਮੀਆਂ ਪਾਈਆਂ ਗਈਆਂ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਦੇਖ-ਰੇਖ ਹੇਠ ਪਟਿਆਲਾ ਵਿੱਚ ਪ੍ਰਾਈਵੇਟ ਸਕੂਲਾਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਵੱਖ-ਵੱਖ ਉਲੰਘਣਾਵਾਂ ਲਈ 55 ਸੰਸਥਾਵਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ।
ਡੀਸੀ ਸਾਕਸ਼ੀ ਸਿਨ੍ਹਾ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਦੀ ਜਾਂਚ ਲਈ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਦੀ ਜਾਂਚ ਟੀਮ ਬਣਾਈ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਸਕੂਲਾਂ ਨੇ ਫੀਸਾਂ ਦੀ ਉਲੰਘਣਾ ਕੀਤੀ ਹੈ। ਸਿੱਟੇ ਵਜੋਂ, ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਨ੍ਹਾਂ ਵਿਰੁੱਧ ਪੰਜਾਬ ਰੈਗੂਲੇਸ਼ਨ ਆਫ ਫੀਸ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ, 2016 ਦੀ ਧਾਰਾ 14 (1) ਅਤੇ 14 (4) ਤਹਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ਕੋਰਟ ਬਲਾਸਟ ਦੇ ਮੁੱਖ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ, DGP ਨੇ ਟਵੀਟ ਕਰ ਦਿੱਤੀ ਜਾਣਕਾਰੀ
ਉਨ੍ਹਾਂ ਨੇ ਕਿਹਾ ਕਿ ਸਕੂਲਾਂ ਨੂੰ ਇੱਕ ਹਫ਼ਤੇ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਸਾਕਸ਼ੀ ਨੇ ਕਿਹਾ ਕਿ ਜੇਕਰ ਸਕੂਲ ਇੱਕ ਹਫ਼ਤੇ ਵਿੱਚ ਜਵਾਬ ਦਾਖਲ ਨਹੀਂ ਕਰਦੇ ਹਨ, ਤਾਂ ਐਕਟ ਦੇ ਨਿਰਧਾਰਤ ਉਪਬੰਧਾਂ ਦੇ ਤਹਿਤ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: