ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਮਾਨ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇ ਪੁਲਿਸ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਨੇ ਨਿੱਜੀ ਵਾਹਨਾਂ ਉਤੇ ਸਾਇਰਨ ਜਾਂ ਹੂਟਰ ਲਗਾਏ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਅਕਸਰ ਦੇਖਿਆ ਜਾਂਦਾ ਹੈ ਕਿ ਪੁਲਿਸ ਕਰਮਚਾਰੀ/ਅਧਿਕਾਰੀ ਵੱਲੋਂ ਜਾਂ ਉਨ੍ਹਾਂ ਦੇ ਬੱਚਿਆਂ ਵੱਲੋਂ ਆਪਣੇ ਨਿੱਜੀ ਵਾਹਨਾਂ ‘ਤੇ ਸਾਇਰਨ ਜਾਂ ਹੂਟਰ ਲਗਾ ਕੇ ਆਮ ਪਬਲਿਕ ਨੂੰ ਉਨ੍ਹਾਂ ਦੇ ਹੂਟਰ ਮਾਰਨ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸ ਨਾਲ ਆਵਾਜ਼ ਪ੍ਰਦੂਸ਼ਣ ਵੀ ਪੈਦਾ ਹੁੰਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਗੁਰਦਾਸਪੁਰ : ਪਟੜੀ ਤੋਂ ਉਤਰਿਆ ਮਾਲਗੱਡੀ ਦਾ ਡੱਬਾ, ਵੱਡਾ ਹਾਦਸਾ ਹੋਣੋਂ ਬਚਿਆ (ਤਸਵੀਰਾਂ)
ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀ ਨੂੰ ਹਦਾਇਤ ਦਿੱਤੀ ਗਈ ਹੈ ਤੇ ਜੇ ਕਿਸੇ ਵਿਅਕਤੀ, ਸੰਸਥਾਂ ਜਾਂ ਦਫਤਰ ਵੱਲੋਂ ਅਧਿਕਾਰੀ ਖਿਲਾਫ ਸ਼ਿਕਾਇਤ ਮਿਲਦੀ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।