ਪੰਜਾਬ ਵਿੱਚ ਠੇਕੇ ‘ਤੇ ਰੱਖੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ ਦੇ ਲਈ ਸੀ.ਐੱਮ. ਭਗਵੰਤ ਮਾਨ ਸਰਕਾਰ ਨੇ ਕਮੇਟੀ ਬਣਾਈ ਹੈ, ਜੋ ਇਨ੍ਹਾਂ ਕਰਮਚਾਰੀਆਂ ਦੀ ਗਿਣਤੀ ਕਰੇਗੀ। ਇਸ ਦੀ ਅਗਵਾਈ ਖਜ਼ਾਨਾ ਵਿਭਾਗ ਦੇ ਡਾਇਰੈਕਟਰ ਮੁਹੰਮਦ ਤਈਅਬ ਕਰਨਗੇ। ਕਮੇਟੀ ਵਿੱਚ ਡਿਪਟੀ ਸੈਕਟਰੀ ਅਨਿਲ ਗੁਪਤਾ, ਅੰਡਰ ਸੈਕਟਰੀ ਸਵਰਣਜੀਤ ਕੌਰ ਨੂੰ ਮੈਂਬਰ ਤੇ ਸੋਨਾ ਮਨਦੀਪ ਜਸਵੰਤ ਸਿੰਘ ਨੂੰ ਮੈਂਬਰ ਸੈਕਟਰੀ ਲਾਇਆ ਗਿਆ ਹੈ। ਮਾਨ ਸਰਾਕਰ ਪੰਜਾਬ ਵਿੱਚ 35 ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕਰ ਚੁੱਕੀ ਹੈ।
ਕਮੇਟੀ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦਾ ਸਾਲ ਵਾਈਜ਼ ਡਾਟਾ ਇਕੱਠਾ ਕਰੇਗੀ ਤੇ iHRMS ਦੇ ਮਾਡਿਊਲ ਵਿੱਚ ਦਰਜ ਕਰਵਾ ਕੇ ਅਪਡੇਟ ਕਰਵਾਏਗੀ। ਕਮੇਟੀ ਨੂੰ 5 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣੀ ਤਾਂ ਮੁੱਖ ਮੰਤਰੀ ਮਾਨ ਨੇ ਇਸ ਦਾ ਐਲਾਨ ਕੀਤਾ ਸੀ। ਹਾਲਾਂਕਿ ਇੱਕ ਮਹੀਨੇ ਦੀ ਸਰਕਾਰ ਵਿੱਚ ਅਜੇ ਇਸ ‘ਤੇ ਕੋਈ ਫੈਸਲਾ ਨਹੀਂ ਹੋਇਆ। ਇਸ ਦੀ ਥਾਂ ਸਰਕਾਰ ਨੇ ਠੇਕਾ ਤੇ ਆਊਟਸੋਰਸਿੰਗ ‘ਤੇ ਕੰਮ ਕਰ ਰਹੇ ਕਰਮਚਾਰੀਆਂ ਦਾ ਸੇਵਾ ਕਾਰਜਕਾਲ ਇੱਕ ਸਾਲ ਵਧਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ 36 ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਇਸ ਦੇ ਪੋਸਟਰ ਵੀ ਲਾਏ ਗਏ ਸਨ, ਹਾਲਾਂਕਿ ਇਹ ਫਾਈਲ ਗਵਰਨਰ ਆਫਿਸ ਵਿੱਚ ਅਟਕ ਗਈ। ਗਵਰਨਰ ਆਫਿਸ ਤੋਂ ਕੁਝ ਇਤਰਾਜ਼ ਉਠੇ ਪਰ ਚੰਨੀ ਸਰਕਾਰ ਉਨ੍ਹਾਂ ਨੂੰ ਦੂਰ ਨਹੀਂ ਕਰ ਸਕੀ।