ਪੰਜਾਬ ਸਰਕਾਰ ਵੱਲੋਂ ਸਾਰੇ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਸੰਸਥਾਵਾਂ ਵਿਚ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ CM ਮਾਨ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ ਪੱਤਰ ਜਾਰੀ ਕਰ ਕੇ ਸੂਬਾ ਸਰਕਾਰ ਦੇ ਅਧੀਨ ਆਉਂਦੇ ਸਾਰੇ ਦਫ਼ਤਰਾਂ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਇਸ ਤੋਂ ਇਲਾਵਾ ਰਜਿਸਟਰਡ ਵਪਾਰਕ ਅਦਾਰਿਆਂ ਦੇ ਨਾਂ, ਸੜਕਾਂ ਦੇ ਨਾਂ, ਨਾਂ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ। ਸੂਬਾ ਸਰਕਾਰ ਪੰਜਾਬੀ ਮਾਂ ਬੋਲੀ ਦੇ ਪਸਾਰ ਲਈ ਸੁਹਰਿਦ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ ਵੱਲੋਂ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਹੁਕਮ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦਾ ਫੈਸਲਾ ਸ਼ਲਾਘਾਯੋਗ ਹੈ।