ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਲਗਾਤਾਰ ਗਲਤ ਕੰਮਾਂ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।
ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜ਼ੀਰਕਪੁਰ ਦੇ ਤਹਿਸੀਲਦਾਰ ਨੂੰ ਸਸਪੈਂਡ ਕਰ ਦਿੱਤਾ ਹੈ। ਉਸ ‘ਤੇ ਗੈਰ-ਕਾਨੂੰਨੀ ਕਾਲੋਨੀਆਂ ਵਿਚ ਬਿਨਾਂ ਐੱਨ. ਓ. ਸੀ. ਦੇ ਰਜਿਸਟਰੀ ਕਰਨ ਦਾ ਦੋਸ਼ ਸੀ। ਸੂਬਾ ਸਰਕਾਰ ਵੱਲੋਂ ਸਸਪੈਨਸ਼ਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਜਾਰੀ ਕੀਤੇ ਗਏ ਪੱਤਰ ਮੁਤਾਬਕ ਮੁਲਾਜ਼ਮ ਨੂੰ ਮੁਅੱਤਲੀ ਸਮੇਂ ਦੌਰਾਨ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਕਰਮਚਾਰੀ ਦਾ ਮੁਅੱਤਲੀ ਸਮੇਂ ਦੌਰਾਨ ਦਫਤਰ ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਨਗਰ ਤੈਅ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: