ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੂੰ ਸੱਤਾ ਵਿਚ ਆਏ 2 ਮਹੀਨੇ ਦਾ ਸਮਾਂ ਹੋ ਗਿਆ ਹੈ ਤੇ ਇਨ੍ਹਾਂ 2 ਮਹੀਨਿਆਂ ਵਿਚ ਕਈ ਵੱਡੇ ਫੈਸਲੇ ਮਾਨ ਸਰਕਾਰ ਵੱਲੋਂ ਕੀਤੇ ਗਏ ਹਨ ਤੇ ਲੋਕ ਹਿੱਤ ਲਈ ਕਈ ਵੱਡੇ ਫੈਸਲੇ ਵੀ ਲਏ ਗਏ ਹਨ।

ਅੱਜ CM ਮਾਨ ਵੱਲੋਂ ਇੱਕ ਹੋਰ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਹੁਣ ਸਰਕਾਰੀ ਰਿਹਾਇਸ਼ਾਂ ‘ਚ ਪਾਲਤੂ ਜਾਨਵਰ ਰੱਖਣ ਲਈ ਇਜਾਜ਼ਤ ਲੈਣੀ ਪਵੇਗੀ। ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਫੈਸਲੇ ਵਿੱਚ ਸਰਕਾਰ ਵੱਲੋਂ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਘਰਾਂ ‘ਚ ਪਾਲਤੂ ਜਾਨਵਰ ਰੱਖਣ ਤੋਂ ਪਹਿਲਾਂ ਇਜਾਜ਼ਤ ਦੀ ਲੋੜ ਲਾਜ਼ਮੀ ਹੈ।
ਪੱਤਰ ਵਿਚ ਲਿਖਿਆ ਗਿਆ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਰਿਹਾਇਸ਼ੀ ਕੁਆਰਟਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਨ੍ਹਾਂ ਵੱਲੋਂ ਪੀਪੀਆਰ 3.32 ਅਨੁਸਾਰ ਮਨਜ਼ੂਰੀ ਹਾਸਲ ਕੀਤੀ ਹੋਈ ਹੋਵੇ। ਜੇਕਰ ਉੁਨ੍ਹਾਂ ਕਰਮਚਾਰੀਆਂ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਨੂੰ ਨੋਟ ਕਰਵਾਇਆ ਜਾਵੇ ਕਿ ਆਪਣੇ ਪਾਲਤੂ ਕੁੱਤੇ ਇਕ ਹਫਤੇ ਦੇ ਅੰਦਰ-ਅੰਦਰ ਰਿਹਾਇਸ਼ੀ ਕੁਆਰਟਰਾਂ ਤੋਂ ਬਾਹਰ ਕੱਢਿਆ ਜਾਵੇ। ਜਿਹੜਾ ਕਰਮਚਾਰੀ ਅਜਿਹਾ ਕਰਨ ਤੋਂ ਇਨਕਾਰ ਕਰਦਾ ਹੈ ਉਸ ਵਿਰੁੱਧ ਮਹਿਕਮਾਨਾ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਬਟਾਲੀਅਨ ਦੇ ਕੁਆਰਟਰ ਮੁਨਸ਼ੀ ਤੇ ਲਾਈਨ ਅਫਸਰ ਉਕਤ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























