ਮਾਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ ਜਿਨ੍ਹਾਂ ਨੂੰ ਹੌਲੀ-ਹੌਲੀ ਮੁੱਖ ਮੰਤਰੀ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਮਾਫੀਆ ਰਾਜ ਨੂੰ ਖਤਮ ਕਰਨ ਦਾ ਵਾਅਦਾ ਵੀ ਲੋਕਾਂ ਨਾਲ ਕੀਤਾ ਗਿਆ ਸੀ।
ਇਸੇ ਤਹਿਤ ਐਕਸ਼ਨ ਲੈਂਦਿਆਂ CM ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ, ਜਿਸ ਨੂੰ ਕਿ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਸਾਂਝਾ ਕੀਤਾ ਹੈ। CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਹੁਣ ਰਸੂਖਦਾਰ ਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜੋ ਕਿ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ, ਹੁਣ ਉਨ੍ਹਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।’
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਵੀਂ ਐਕਸਾਈਜ਼ ਪਾਲਿਸੀ ਜਾਰੀ ਕੀਤੀ ਹੈ ਜਿਹੜੀ ਕਿ ਮਾਫੀਏ ਅਧੀਨ ਸੀ ਜਿਸ ਨੂੰ ਹੁਣ ਮਾਫੀਆ ਮੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ ਉਦਮ ਨਾਲ ਹੁਣ ਸੂਬੇ ਨੂੰ 40 ਫੀਸਦੀ ਵੱਧ ਆਦਮਨ ਹੋਵੇਗੀ।
ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਕੁਝ ਐੱਨਆਰ ਆਈ ਦੋਸਤਾਂ ਨਾਲ ਗੱਲ ਹੁੰਦੀ ਸੀ ਤਾਂ ਉਨ੍ਹਾਂ ਦੀ ਸ਼ਿਕਾਇਤ ਹੁੰਦੀ ਸੀ ਕਿ ਜਦੋਂ ਅਸੀਂ ਦਿੱਲੀ ਤੋਂ ਪੰਜਾਬ ਆਉਂਦੇ ਹਾਂ ਜਾਂ ਪੰਜਾਬ ਤੇ ਪੰਜਾਬ ਤੋਂ ਦਿੱਲੀ ਜਾਂਦੇ ਹਾਂ ਤਾਂ ਅਸੀਂ ਪ੍ਰਾਈਵੇਟ ਬੱਸਾਂ ਵਿਚ ਸਫਰ ਕਰਦੇ ਹਾਂ ਤੇ ਉਹ ਰੇਟ ਵੀ ਆਪਣੀ ਮਰਜ਼ੀ ਨਾਲ ਲਾਉਂਦੇ ਸਨ। ਜਿਸ ਲਈ ਮਾਨ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਜਲਦ ਹੀ ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸਾਂ ਚਲਾਈਆਂ ਜਾਣਗੀਆਂ। ਜਿਸ ਨੂੰ ਪੂਰਾ ਕਰ ਦਿੱਤਾ ਗਿਾ ਹੈ ਤੇ 15 ਜੂਨ ਤੋਂ ਪੰਜਾਬ ਤੋਂ ਦਿੱਲੀ ਏਅਰਪੋਰਟ ਤੇ ਦਿੱਲੀ ਏਅਰਪੋਰਟ ਤੋਂ ਪੰਜਾਬ ਲਈ ਵਾਲਵੋ ਬੱਸਾਂ ਸ਼ੁਰੂ ਹੋਣ ਜਾ ਰਹੀਆਂ ਹਨ ਤੇ ਇਨ੍ਹਾਂ ਬੱਸਾਂ ਦਾ ਕਿਰਾਇਆ ਉਹ ਪ੍ਰਾਈਵੇਟ ਵਾਲਵੋ ਬੱਸ ਨਾਲੋਂ ਅੱਧੇ ਨਾਲੋਂ ਵੀ ਘੱਟ ਹੈ ਤੇ ਸਹੂਲਤਾਂ ਵਾਧੂ ਹਨ।
ਵੀਡੀਓ ਲਈ ਕਲਿੱਕ ਕਰੋ -: