ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਜ ਅੱਠਵੀਂ ਕਲਾਸ ਦੇ ਨਤੀਜੇ ਜਾਰੀ ਹੋਏ। ਇਨ੍ਹਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਨੇ ਸੌ ਫੀਸਦੀ ਨੰਬਰ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਨਾਮ ਰੌਸ਼ਨ ਕੀਤਾ ਹੈ।
ਮਨਪ੍ਰੀਤ ਸਿੰਘ ਜ਼ਿਲ੍ਹੇ ਦੇ ਪਿੰਡ ਗੁੰਮਟੀ ਦੇ ਸਰਕਾਰੀ ਮਿਡਲ ਸਕੂਲ ਦਾ ਵਿਦਿਆਰਥੀ ਹੈ, ਜਿਸ ਨੇ 600 ਵਿੱਚੋਂ 600 ਨੰਬਰ ਹਾਸਲ ਕੀਤੇ ਹਨ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਦੇ ਪਿਤਾ ਦੀ ਮੌਤ ਕਰੀਬ 8 ਸਾਲ ਪਹਿਲਾਂ ਹੋ ਚੁੱਕੀ ਹੈ। ਉਸਦੀ ਮਾਤਾ ਕਿਰਨਜੀਤ ਕੌਰ ਕੱਪੜੇ ਸਿਲਾਈ ਕਰਕੇ ਆਪਣੇ ਪੁੱਤ ਨੂੰ ਪੜ੍ਹਾ ਰਹੀ ਹੈ।
ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜੇ 98.25 ਫੀਸਦੀ ਰਹੇ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਰਿਜ਼ਰਲ ਐਲਾਨਿਆ।
ਵੀਡੀਓ ਲਈ ਕਲਿੱਕ ਕਰੋ -: