ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਅੱਠਵੀਂ ਕਲਾਸ ਦੇ ਨਤੀਜੇ ਐਲਾਨੇ ਗਏ। ਇਨ੍ਹਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਨੇ ਸੌ ਫੀਸਦੀ ਨੰਬਰ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਨਾਂ ਰੌਸ਼ਨ ਕੀਤਾ ਹੈ।
ਟਰਾਈਡੈਂਟ ਗਰੁੱਪ ਬਰਨਾਲਾ ਦੇ ਰਾਜਿੰਦਰ ਗੁਪਤਾ ਵੱਲੋਂ ਹੌਸਲਾ ਅਫਜ਼ਾਈ ਲਈ ਮਨਪ੍ਰੀਤ ਨੂੰ 1 ਲੱਖ ਰੁਪਏ ਦਾ ਇਨਾਮ ਤੇ ਮਾਤਾ ਨੂੰ ਨੌਕਰੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਮਨਪ੍ਰੀਤ ਸਿੰਘ ਜ਼ਿਲ੍ਹੇ ਦੇ ਪਿੰਡ ਗੁੰਮਟੀ ਦੇ ਸਰਕਾਰੀ ਮਿਡਲ ਸਕੂਲ ਦਾ ਵਿਦਿਆਰਥੀ ਹੈ, ਜਿਸ ਨੇ 600 ਵਿੱਚੋਂ 600 ਨੰਬਰ ਹਾਸਲ ਕੀਤੇ ਹਨ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਦੇ ਪਿਤਾ ਦੀ ਮੌਤ ਕਰੀਬ 8 ਸਾਲ ਪਹਿਲਾਂ ਹੋ ਚੁੱਕੀ ਹੈ। ਉਸਦੀ ਮਾਤਾ ਕਿਰਨਜੀਤ ਕੌਰ ਕੱਪੜੇ ਸਿਲਾਈ ਕਰਕੇ ਆਪਣੇ ਪੁੱਤ ਨੂੰ ਪੜ੍ਹਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਗਏ 8ਵੀਂ ਦੇ ਨਤੀਜੇ 98.25 ਫੀਸਦੀ ਰਹੇ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਰਿਜ਼ਰਟ ਐਲਾਨਿਆ।
ਵੀਡੀਓ ਲਈ ਕਲਿੱਕ ਕਰੋ -: