ਭਾਨਾ ਸਿੱਧੂ ਦੀ ਗ੍ਰਿਫਤਾਰੀ ਖਿਲਾਫ ਕਿਸਾਨਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਕਿਸਾਨਾਂ ਵੱਲੋਂ ਮਾਨਸਾ ਵਿਚ ਸੀਐੱਮ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕਿਸਾਨ ਨੇਤਾਵਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ।
ਪੁਲਿਸ ਨੇ ਸੰਗਰੂਰ ਵਿਚ ਪ੍ਰਦਰਸ਼ਨ ਨੂੰ ਰੋਕਣ ਲਈ ਰੁਲਦੂ ਸਿੰਘ, ਨਿਰਮਲ ਸਿੰਘ ਝੰਡੂਕੇ, ਪਰਵਿੰਦਰ ਸਿੰਘ ਝੋਟਾ, ਗੁਰਸੇਵਕ ਸਿੰਘ ਜਵਾਹਰਕੇ ਆਦਿ ਸਣੇ ਕਈ ਕਿਸਾਨ ਨੇਤਾਵਾਂ ਨੂੰ ਨਜ਼ਰਬੰਦ ਕੀਤਾ ਹੈ। ਦੱਸ ਦੇਈਏ ਕਿ ਅਜੇ ਕੋਈ ਵੀ ਪ੍ਰਦਰਸ਼ਨਕਾਰੀ ਸੀਐੱਮ ਰਿਹਾਇਸ਼ ਨਹੀਂ ਪਹੁੰਚਿਆ ਹੈ। ਪੁਲਿਸ ਨੇ ਸੰਗਰੂਰ ਦੇ ਐਂਟਰੀ ਪੁਆਇੰਟ ‘ਤੇ ਸਖਤ ਨਾਕਾਬੰਦੀ ਕੀਤੀ ਹੈ ਤੇ ਹਰ ਚੌਕ ‘ਤੇ ਭਾਰੀ ਪੁਲਿਸ ਤਾਇਨਾਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਤੱਕ ਸੰਗਰੂਰ ਨੂੰ ਛਾਉਣੀ ਵਿੱਚ ਤਬਦੀਲ ਕਰ ਲਿਆ ਹੈ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਹੈ ਕਿ ਭਾਨਾ ਸਿੱਧੂ ਨੂੰ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ ਖਿਲਾਫ ਦਰਜ ਕੇਸ ਵਾਪਸ ਕੀਤੇ ਜਾਣ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਗਰੂਰ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਵੀ ਹਾਊਸ ਅਰੈਸਟ ਕੀਤਾ ਗਿਆ ਸੀ। ਹੁਣ ਸਾਂਸਦ ਮਾਨ ਨੇ ਲੋਕ ਸਭਾ ਸਪੀਕਰ ਨੂੰ ਇਸ ਦੀ ਲਿਖਤੀ ਸ਼ਿਕਾਇਤ ਭੇਜ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ –