ਪੰਜਾਬ ਦੇ ਮਾਨਸਾ ਵਿੱਚ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਆਲੇ-ਦੁਆਲੇ ਚੈਕਿੰਗ ਕੀਤੀ ਗਈ। ਪੁਲਿਸ ਨੇ ਲੋਕਾਂ ਦੇ ਸਮਾਨ ਦੀ ਵੀ ਜਾਂਚ ਕੀਤੀ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ।
ਇਹ ਫਲੈਗ ਮਾਰਚ SSP ਡਾ: ਨਾਨਕ ਸਿੰਘ ਦੀ ਅਗਵਾਈ ਹੇਠ ਕੱਢਿਆ ਗਿਆ। SSP ਨਾਨਕ ਸਿੰਘ ਨੇ ਦੱਸਿਆ ਕਿ ਸਾਕਾ ਨੀਲਾ ਤਾਰਾ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ NHAI ਮੁਲਾਜ਼ਮਾਂ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਇੱਕ ਮੁਲਜ਼ਮ ਫੜਿਆ
ਇਸ ਦੌਰਾਨ SSP ਨਾਨਕ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਵੀ ਸ਼ੱਕੀ ਵਸਤੂ ਮਿਲਦੀ ਹੈ ਤਾਂ ਉਹ ਤੁਰੰਤ ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ ‘ਤੇ ਦੇਣ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਕਿਸੇ ਵੀ ਅਫਵਾਹਾਂ ‘ਤੇ ਧਿਆਨ ਨਾ ਦਿਓ।
ਵੀਡੀਓ ਲਈ ਕਲਿੱਕ ਕਰੋ -: