ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਸੂਬਾ ਸਰਕਾਰਾਂ ਸਖਤ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਹਰਿਆਣਾ ਸਰਕਾਰ ਨੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਮਹਾਮਾਰੀ ਅਲਰਟ ਸੁਰੱਖਿਅਤ ਹਰਿਆਣਾ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ 3 ਜਨਵਰੀ ਤੋਂ 12 ਜਨਵਰੀ ਤੱਕ ਪਾਬੰਦੀਆਂ ਲਾਈਆਂ ਗਈਆਂ ਹਨ।
ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਦੀ ਰੋਕਥਾਮ ਦੇ ਮੱਦੇਨਜ਼ਰ ਪੰਜ ਜ਼ਿਲ੍ਹਿਆਂ ਵਿੱਚ ਸਿਨੇਮਾ ਹਾਲ, ਥੀਏਟਰ, ਸਕੂਲ, ਕਾਲਜ, ਪਾਲੀਟੈਕਨਿਕ, ਆਟੀਆਈ, ਕੋਚਿੰਗ ਇੰਸਟੀਚਿਊਟ, ਲਾਇਬ੍ਰੇਰੀ, ਟ੍ਰੇਨਿੰਗ ਇੰਸਟੀਚਿਊਟ, ਆਂਗਣਵਾੜੀ ਕੇਂਦਰ, ਸਵੀਮਿੰਗ ਪੂਲ, ਮਨੋਰੰਜਨ ਪਾਰਕ ਅਤੇ ਜਿੰਮ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਹਰਿਆਣਾ ਸਰਕਾਰ ਨੇ ਗੁਰੂਗ੍ਰਾਮ, ਫਰੀਦਾਬਾਦ, ਪੰਚਕੂਲਾ, ਅੰਬਾਲਾ ਅਤੇ ਸੋਨੀਪਤ ਜ਼ਿਲ੍ਹਿਆਂ ਵਿੱਚ ਇਹ ਪਾਬੰਦੀਆਂ ਲਾਈਆਂ ਹਨ। ਹੁਕਮਾਂ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ ‘ਚ ਸਕੂਲਾਂ-ਕਾਲਜਾਂ ਤੋਂ ਇਲਾਵਾ ਕਈ ਥਾਵਾਂ ‘ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।
ਨਾਲ ਹੀ ਦਫ਼ਤਰਾਂ ਵਿੱਚ 50 ਫੀਸਦੀ ਹਾਜ਼ਰੀ ਨਾਲ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਾਮ 5 ਵਜੇ ਹੀ ਮਾਲ ਅਤੇ ਬਾਜ਼ਾਰ ਬੰਦ ਕਰ ਦਿੱਤੇ ਜਾਣਗੇ। ਇਹ ਪਾਬੰਦੀਆਂ 12 ਜਨਵਰੀ ਤੱਕ ਲਾਗੂ ਰਹਿਣਗੀਆਂ। ਸਸਕਾਰ ਤੇ ਵਿਆਹ ਸਮਾਗਮ ਵਿੱਚ ਵੀ 50 ਤੋਂ 100 ਲੋਕਾਂ ਤੋਂ ਵੱਧ ਲੋਕ ਹਿੱਸਾ ਨਹੀਂ ਲੈ ਸਕਣਗੇ। ਇਸ ਦੌਰਾਨ ਉਨ੍ਹਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਹਰਿਆਣਾ ਸਰਕਾਰ ਨੇ ਐੱਨ.ਜੀ.ਓ. ਤੇ ਲੋਕਲ ਬਾਡੀਜ਼ ਸੰਸਥਾਵਾਂ ਨੂੰ ਮਾਸਕ ਵੰਡਣ ਦੀ ਸਲਾਹ ਵੀ ਦਿੱਤੀ ਹੈ। ਮਾਸਕ ਨਾ ਪਹਿਨਣ ਤੇ ਸੋਸ਼ਲ ਡਿਸਟੈਂਸਿੰਗ ਆਦਿ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ 500 ਰੁਪਏ ਜੁਰਮਾਨਾ ਲਾਇਆ ਜਾਵੇਗਾ ਤੇ ਜੇ ਕੋਈ ਸੰਸਥਾ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੀ ਹੈ ਤਾਂ ਉਸ ‘ਤੇ 5000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ‘ਤੇ ਪਾਬੰਦੀ ਰਹੇਗੀ।
ਹਰਿਆਣਾ ਸਰਕਾਰ ਨੇ ਲਾਜ਼ਮੀ ਤੌਰ ‘ਤੇ ਵੈਕਸੀਨ ਲਗਵਾਉਣ ਦੀ ਹੁਕਮ ਦਿੱਤੇ ਹਨ। ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਕੋਈ ਸੇਵਾਵਾਂ ਨਾ ਦਿੱਤੇ ਜਾਣ ਦੀ ਅਪੀਲ ਕੀਤੀ ਗਈ ਹੈ।