ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਤੇ ਰਾਜ ਦੇ ਲੋਕ ਸਭਾ ਸਾਂਸਦ ਮਨੀਸ਼ ਤਿਵਾੜੀ ਦਾ ਨਾਂ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ। ਕਾਂਗਰਸ ਨੇ ਪੰਜਾਬ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਸੋਨੀਆ ਗਾਂਧੀ, ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਦਾ ਨਾਂ ਸ਼ਾਮਲ ਹੈ।
ਆਜ਼ਾਦ ਤੇ ਤਿਵਾੜੀ G-23 ਦੇ ਮੁੱਖ ਮੈਂਬਰਾਂ ਵਿਚ ਸ਼ਾਮਲ ਰਹੇ ਹਨ ਜਿਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਪੱਤਰ ਲਿਖ ਕੇ ਪਾਰਟੀ ਵਿੱਚ ਇਨਕਲਾਬੀ ਤਬਦੀਲੀ ਦੀ ਮੰਗ ਕੀਤੀ ਸੀ। ਇਹ ਲੋਕ ਪਾਰਟੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਗੁਲਾਮ ਨਬੀ ਆਜ਼ਾਦ ਨੂੰ ਹਾਲ ਹੀ ਵਿੱਚ ਭਾਰਤ ਸਰਕਾਰ ਵੱਲੋਂ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਹਾਲਾਂਕਿ ਜੀ-23 ਦੇ ਕੁਝ ਹੋਰ ਮੈਂਬਰ ਜਿਵੇਂ ਆਨੰਦ ਸ਼ਰਮਾ ਤੇ ਭੁਪਿੰਦਰ ਸਿੰਘ ਹੁੱਡਾ ਪੰਜਾਬ ਦੇ ਸਟਾਰ ਪ੍ਰਚਾਰਕਾਂ ਵਿਚ ਸ਼ਾਮ ਹਨ। ਪ੍ਰਚਾਰਕਾਂ ਦੀ ਲਿਸਟ ਵਿਚ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵੀ ਹਨ ਜਿਨ੍ਹਾਂ ਨੇ ਕਾਂਗਰਸ ਖਿਲਾਫ ਬਗਾਵਤ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਮਨੀਸ਼ ਤਿਵਾੜੀ ਪੰਜਾਬ ਵਿਚ ਇਕੱਲੇ ਹਿੰਦੂ ਸਾਂਸਦ ਹਨ, ਇਸ ਦੇ ਬਾਵਜੂਦ ਉਨ੍ਹਾਂ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਵਿਚ ਦੂਜੇ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਲਿਸਟ ਵਿਚ ਸ਼ਾਮਲ ਕੀਤਾ ਗਿਆ ਹੈ।
ਲਿਸਟ ਵਿਚ ਪ੍ਰਿਯੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ, ਪੀ. ਸੀ. ਸੀ. ਮੁਖੀ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ ਤੇ ਸਾਬਕਾ ਪ੍ਰਧਾਨ ਮੀਰਾ ਕੁਮਾਰ ਵੀ ਸ਼ਾਮਲ ਹਨ।