ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੀ ਹੈ, ਇਸ ਤੋਂ ਪਹਿਲਾਂ ਹੀ ਪਾਰਟੀ ਵਿੱਚ ਇੱਕ ਹੋਰ ਅਸਤੀਫਾ ਆਇਆ ਹੈ। ਪਾਰਟੀ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ‘ਆਪ’ ਨੂੰ ਅਲਵਿਦਾ ਆਖ ਦਿੱਤਾ ਹੈ। ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ੀਪ ਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਪਹਿਲਾਂ ਵੀ ਕਈ ਆਗੂ ਪਾਰਟੀ ਛੱਡ ਕੇ ਜਾ ਚੁੱਕੇ ਹਨ।
ਹਾਲਾਂਕਿ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਛੱਡਣ ਪਿੱਛੇ ਨਿੱਜੀ ਕਾਰਨ ਦੱਸੇ। ਉਨ੍ਹਾਂ ਅਸਤੀਫਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਸੌਂਪਿਆ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਅਸਤੀਫੇ ਵਿੱਚ ਮਾਸਟਰ ਬਲਦੇਵ ਸਿੰਘ ਨੇ ਲਿਖਿਆ ਹੈ ਕਿ ਉਹ ਕੁਝ ਨਿੱਜੀ ਕਾਰਨਾਂ ਕਰਕੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ।
ਇਹ ਵੀ ਪੜ੍ਹੋ : 57 ਸਾਲ ਦੀ ਉਮਰ ‘ਚ 7ਵੇਂ ਬੱਚੇ ਦੇ ਪਿਓ ਬਣੇ UK ਦੇ PM ਜਾਨਸਨ, ਪਤਨੀ ਨੇ ‘ਬੇਬੀ ਗਰਲ’ ਨੂੰ ਦਿੱਤਾ ਜਨਮ
ਜ਼ਿਕਰਯੋਗ ਹੈ ਕਿ ਮਾਸਟਰ ਬਲਦੇਵ ਸਿੰਘ 2017 ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਉਮੀਦਵਾਰ ਖੜੇ ਹੋਏ ਸਨ ਅਤੇ ਜੈਤੋ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸਨ।