Mata Khivi ji : ਸਿੱਖ ਇਤਿਹਾਸ ਵਿਚ ਕਿੰਨੀਆਂ ਹੀ ਅਜਿਹੀਆਂ ਉਦਾਹਰਣਾਂ ਮਿਲਦੀਆਂ ਹਨ ਕਿ ਜਦੋਂ ਸਿੱਖ ਬੀਬੀਆਂ ਨੇ ਧਰਮ ਅਤੇ ਸਮਾਜ ਵਿੱਚ ਆਪਣਾ ਲੋੜੀਂਦਾ ਅਤੇ ਉਤਮ ਕਿਰਦਾਰ ਨਿਭਾਇਆ ਹੈ। ਸਮਾਜ ਦੀ ਉਚਾਈ ਮਾਪਣ ਦਾ ਸਹੀ ਪੈਮਾਨਾ ਇਸਤਰੀ ਨੂੰ ਮਿਲਦੀਆਂ ਹਨ
ਬਹੁਤ ਸਾਰੇ ਧਰਮਾਂ ਵਿਚ ਇਸਤਰੀਆਂ ਨਾਲ ਵਿਤਕਰੇ ਕੀਤੇ ਜਾਂਦੇ ਰਹੇ ਹਨ ।ਉਨ੍ਹਾਂ ਨੂੰ ਹਮੇਸ਼ਾ ਆਪਣੀ ਗੋਲੀ,ਪੈਰ ਦੀ ਜੁੱਤੀ ਸਮਝ ਕੇ ਰੱਖਿਆ ਜਾਂਦਾ ਰਿਹਾ ਹੈ।ਪਰੰਤੂ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਨੇ ਇਸਤਰੀਆਂ ਨੂੰ ਮਰਦਾਂ ਬਰਾਬਰ ਸਤਿਕਾਰ ਦਿੱਤਾ ਹੈ।ਸਮਾਜ ਵਿਚ ਇਸਤਰੀਆਂ ਨਾਲ ਸੰਬੰਧਤ ਅਜਿਹੀਆਂ ਪ੍ਰਥਾਵਾਂ ਦਾ ਖੰਡਨ ਕੀਤਾ ਹੈ ਜਿਹੜੀਆਂ ਕਿ ਇਸਤਰੀ ਨੂੰ ਗੁਲਾਮ ਕਰਦੀਆਂ ਰਹੀਆਂ ਹਨ। ਗੁਰੂ ਸਹਿਬਾਨ ਦੇ ਨਾਲ ਨਾਲ ਗੁਰੂ ਮਹਿਲਾਂ ਦੀ ਵੀ ਨਿਵੇਕਲੀ ਦੇਣ ਰਹੀ ਹੈ। ਸ੍ਰੀ ਗੁਰੂ ਅੰਗਦ ਸਾਹਿਬ ਜੀ ਸਮੇਂ ਉਨ੍ਹਾਂ ਦੇ ਸੁਪਤਨੀ ਮਾਤਾ ਖੀਵੀ ਜੀ ਨੇ ਬਿਨਾਂ ਕਿਸੇ ਭੇਦ ਭਾਵ,ਊਚ ਨੀਚ ਦੇ ਵਿਤਕਰੇ ਤੋਂ ਸੇਵਾ ਕੀਤੀ। ਮਾਤਾ ਖੀਵੀ ਜੀ ਅਜਿਹੇ ਪਹਿਲੇ ਸਿੱਖ ਇਸਤਰੀ ਹਨ ਜਿਨ੍ਹਾਂ ਦਾ ਜਿਕਰ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਆਉਂਦਾ ਹੈ। ਮਾਤਾ ਖੀਵੀ ਦਾ ਜੀ ਜਨਮ ਖਡੂਰ ਦੇ ਨੇੜੇ ਸੰਘਰ ਪਿੰਡ ਵਿਖੇ ਭਾਈ ਦੇਵੀ ਚੰਦ ਖੱਤਰੀ ਦੇ ਘਰ ਹੋਇਆ। ਮਾਤਾ ਖੀਵੀ ਜੀ ਆਪਣੀ ਸੰਤਾਨ ਨੂੰ ਕਿਵੇਂ ਕੀਲ ਕੇ ਰੱਖਦੀ ਸੀ।
ਇਸ ਦੀ ਇਕ ਉਦਾਹਰਣ ਉਸ ਸਮੇਂ ਦੀ ਹੈ, ਜਦੋ ਘੋੜੀ ਤੇ ਸਵਾਰ ਹੋ ਦਾਸੂ ਜੀ ਨੇ ਗੁਰੂ ਅਮਰਦਾਸ ਜੀ ਦਾ ਪਿੱਛਾ ਕੀਤਾ ਸੀ। ਮਾਤਾ ਖੀਵੀ ਨੂੰ ਜਦ ਦਾਤੂ ਜੀ ਤੇ ਦਾਸੂ ਜੀ ਵਲੋਂ ਗੁਰੂ ਅਮਰਦਾਸ ਜੀ ਨੂੰ ਬਾਸਰਕੇ ਰਾਹ ਵਿਚ ਘੇਰ ਲੈਣ ਦੀ ਖ਼ਬਰ ਮਿਲੀ ਤਾਂ ਆਪ ਜੀ ਉਸ ਸਮੇਂ ਤੁਰ ਕੇ ਗੁਰੂ ਅਮਰਦਾਸ ਜੀ ਦੇ ਪਾਸ ਗਏ ਅਤੇ ਉਨ੍ਹਾਂ ਨਿਮਰਤਾ ਵਿਚ ਭਿੱਜ ਜੋ ਸ਼ਬਦ ਆਖੇ, ਉਹ ਸ਼ਬਦ ਹਰ ਮਾਂ ਨੂੰ ਸਦਾ ਚੇਤੇ ਰੱਖਣੇ ਚਾਹੀਦੇ ਹਨ।ਇਥੇ ਇਹ ਵੀ ਯਾਦ ਰਵੇ ਕਿ ਗੁਰੂ ਅਮਰਦਾਸ ਜੀ ਉਸ ਸਮੇਂ ਅਜੇ ਗੁਰੂ ਨਹੀਂ ਸਨ ਬਣੇ । ਮਾਤਾ ਖੀਵੀ ਜੀ ਨੂੰ ਬਾਸਰਕੇ ਦੇਖ ਕੇ ਗੁਰੂ ਅਮਰਦਾਸ ਜੀ ਨੇ ਕਿਹਾ, “ਤੁਸਾਂ ਕਿਉਂ ਖੇਚਲ ਕੀਤੀ, ਮੈਨੂੰ ਬੁਲਾ ਲੈਣਾ ਸੀ” । ਮਾਤਾ ਜੀ ਨੇ ਕਿਹਾ, “ਗੁਰੂ ਨਾਨਕ ਦੇ ਘਰ ਦੀ ਦੌਲਤ ਹੀ ਗਰੀਬੀ ਹੈ, ਨਿਮਰਤਾ ਹੈ । ਮੈਂ ਦੋਵੇਂ ਬੱਚੇ ਨਾਲ ਲੈ ਕੇ ਆਈ ਹਾਂ। ਇਨ੍ਹਾਂ ਨੇ ਲੋਕਾਂ ਦੇ ਚੁੱਕ ‘ਚ ਆਪ ਜੀ ਦੀ ਬੇਅਦਬੀ ਕੀਤੀ ਹੈ। ਆਪ ਜੀ ਨੂੰ ਘੇਰਿਆ ਹੈ ।
ਆਪ ਮਿਹਰ ਕਰੋ, ਭੁੱਲਣਹਾਰ ਜਾਣ ਕੇ ਤੇ ਆਪਣੇ ਸਮਝ ਕੇ ਬਖ਼ਸ਼ ਦਿਓ ਨੇ । ਗੁਰੂ ਅਮਰਦਾਸ ਜੀ ਨੇ ਕਿਹਾ “ਬਖ਼ਸ਼ਸ਼ ਦਾਤਾ ਤਾਂ ਗੁਰੂ ਅੰਗਦ ਦੇਵ ਜੀ ਹੀ ਹਨ ਤਾਂ ਮਾਤਾ ਜੀ ਨੇ ਹੋਰ ਨਿਮਰ ਹੋ ਕੇ ਕਿਹਾ, “ਮੈਨੂੰ ਪਤਾ ਹੈ ਕਿ ਇਹ ਅਪਰਾਧ ਬਖ਼ਸ਼ਣ ਯੋਗ ਨਹੀਂ, ਮਿਹਰ ਕਰ ਦਿਓ ਨੇ । ਗੁਰੂ ਅਮਰਦਾਸ ਜੀ ਨੇ ਗੁਰੂ ਅੰਗਦ ਦੇਵ ਜੀ ਤੇ ਧੰਨ ਮਾਤਾ ਖੀਵੀ ਜੀ ਕਹਿ ਕੇ ਬੱਚਿਆਂ ਨੂੰ ਛਾਤੀ ਨਾਲ ਲਗਾ ਲਿਆ। ਫਿਰ ਜਦ ਗੁਰੂ ਅੰਗਦ ਦੇਵ ਜੀ ਨੇ ਮਾਤਾ ਖੀਵੀ ਜੀ ਨੂੰ, ਅਮਰਦਾਸ ਜੀ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਦੇਣ ਦੀ ਖ਼ਬਰ ਦਿੱਤੀ ਤਾਂ ਆਪ ਜੀ ਨੇ ਖੁਸ਼ੀ ਮਨਾਈ।
ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਵੀ ਮਾਤਾ ਜੀ ਲੰਗਰ ਦੀ ਸੇਵਾ ਕਰਦੇ ਰਹੇ । ਖਡੂਰ ਸਾਹਿਬ ਉਸੇ ਤਰ੍ਹਾਂ ਲੰਗਰ ਜਾਰੀ ਰਹਿਆ । ਗੁਰੂ ਅਮਰਦਾਸ ਜੀ ਵੇਲੇ ਲੰਗਰ ਵਿਚ ਨਿੱਤ ਘਿਉ ,ਮੈਦਾ ਪੱਕਦਾ ਤੇ ਰਬਾਬੀ ਸੱਤਾ ਜੀ ਨੇ ਫਿਰ ‘”ਨਿਤ ਰਸੋਈ ਤੇਰੀਐ, ਘਿਉ ਮੈਦਾ ਖਾਣੂ” ਦੀ ਧੁਨੀ ਉਠਾਈ । ਮਾਤਾ ਖੀਵੀ ਜੀ ਨੇ ਜੋ ਸੇਵਾ ਦੀ ਰੀਤ ਚਲਾਈ, ਉਹ ਹੁਣ ਤੱਕ ਚੱਲਦੀ ਆ ਰਹੀ ਹੈ । ਜੇ ਪਹਿਲੀ ਸਿੱਖ ਬੇਬੇ ਨਾਨਕੀ ਸੀ ਤਾਂ ਪਹਿਲੀ ਸੇਵਿਕਾ ਮਾਤਾ ਖੀਵੀ ਜੀ ਸਨ।