ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਆਰਡੀਐਫ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ ਕਰੋੜਾਂ ਰੁਪਏ ਦੇ ਫੰਡ ਰਾਜ ਨੂੰ ਰੋਕੇ ਜਾਣ ਨੂੰ ਲੈ ਕੇ ਨੂੰ ਲੈ ਕੇ ਹੁਣ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਉਣ ਲਈ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕਿਸ ਤਰੀਕ ਨੂੰ ਬੁਲਾਇਆ ਜਾਵੇਗਾ, ਇਸ ਬਾਰੇ ਇੱਕ ਹਫ਼ਤੇ ਵਿੱਚ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 6 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ ਫੰਡਾਂ ਦੇ ਮਾਮਲੇ ‘ਚ ਕੀਤੀ ਗਈ ਅਣਗਹਿਲੀ ‘ਤੇ ਖੁਦ ਭਗਵੰਤ ਮਾਨ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਇਸ ਸਬੰਧੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਅਤੇ ਚਿੱਠੀਆਂ ਲਿਖਣ ਦੇ ਬਾਵਜੂਦ ਕੋਈ ਹੱਲ ਨਾ ਨਿਕਲਣ ‘ਤੇ ਆਖਰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਨੂੰ ਦਿੱਤੇ ਫੰਡਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਲਾਪਰਵਾਹੀ ਅਤੇ ਦੇਰੀ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਦਿਆਂ ਸੂਬੇ ਦੇ ਰੁਕੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨਾਂ ‘ਤੇ ਲਾਠੀਜਾਰਜ ਮਗਰੋਂ ਭੜਕੇ ਰਾਕੇਸ਼ ਟਿਕੈਤ ਬੋਲੇ- ‘ਦਿੱਲੀ ਅੰਦੋਲਨ ਤੋਂ ਵੀ ਵੱਡਾ ਅੰਦੋਲਨ ਕਰਨਾ ਪਊ’
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਖਰੀਦ ‘ਤੇ 3 ਫੀਸਦੀ ਮਾਰਕੀਟ ਮੰਡੀ ਫੀਸ ਅਤੇ 3 ਫੀਸਦੀ ਪੇਂਡੂ ਵਿਕਾਸ ਫੰਡ ਲਗਾਇਆ ਗਿਆ ਹੈ। ਇਸ ਫੰਡ ਨੂੰ ਜਾਰੀ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਅਤੇ ‘ਆਪ’ ਸਰਕਾਰ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਫੰਡ ਬੰਦ ਕਰਨ ਕਾਰਨ ਪੰਜਾਬ ਸਰਕਾਰ ਨੂੰ ਹਰ ਸਾਲ ਕਰੀਬ 1500 ਕਰੋੜ ਰੁਪਏ ਦਾ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਜਦਕਿ ਪਿਛਲੇ ਕਰੀਬ 4 ਹਜ਼ਾਰ ਕਰੋੜ ਰੁਪਏ ਦਾ ਫੰਡ ਵੀ ਬਕਾਇਆ ਹੈ।
ਇਸ ਸਮੱਸਿਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਵੀ ਜਾਣੂ ਕਰਵਾਇਆ ਹੈ। ਪਰ ਹੁਣ ਤੱਕ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਹੁਣ ਤੱਕ ਆਰਡੀਐਫ ਫੰਡ ਜਾਰੀ ਕਰਨਾ ਤਾਂ ਦੂਰ ਦੀ ਗੱਲ ਹੈ ਪਰ NHM ਫੰਡ ਵੀ ਰੋਕ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: